Breaking News
Home / Breaking News / ਪੰਜਾਬ ਦੇ ਸ਼ਹੀਦਾਂ, ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਅਤੇ ਰਾਜਮਾਤਾ ਸਮੇਤ ਹੋਰ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

ਪੰਜਾਬ ਦੇ ਸ਼ਹੀਦਾਂ, ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਅਤੇ ਰਾਜਮਾਤਾ ਸਮੇਤ ਹੋਰ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ,27 ਨਵੰਬਰ (ਕਮਲਾ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਦੇ ਸ਼ਹੀਦਾਂ ਅਤੇ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਨਾਲ-ਨਾਲ ਵਿਛੜ ਚੁੱਕੀਆਂ ਰਾਜਸੀ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਦਨ ਨੇ ਜੰਮੂ ਕਸ਼ਮੀਰ ਵਿੱਚ ਫੌਜੀ ਕਾਰਵਾਈਆਂ ਵਿੱਚ ਸ਼ਹੀਦ ਹੋਏ ਪੰਜਾਬ ਦੇ ਬਹਾਦਰ ਸੈਨਿਕਾਂ ਅਤੇ ਹਾਲ ਹੀ ਵਿੱਚ ਲੁਧਿਆਣਾ ‘ਚ ਫੈਕਟਰੀ ਦੇ ਢਹਿ-ਢੇਰੀ ਹੋਣ ਨਾਲ ਮਾਰੇ ਜਾਣ ਵਾਲੇ ਲੋਕਾਂ ਨੂੰ ਵੀ ਸ਼ਰਧਾਂਜਲੀ ਦਿੱਤੀ। ਵਿਧਾਨ ਸਭਾ ਨੇ 8 ਨਵੰਬਰ ਨੂੰ ਸੜਕ ਹਾਦਸੇ ਵਿੱਚ ਮਾਰੇ ਗਏ ਵਿਦਿਆਰਥੀਆਂ ਅਤੇ 7 ਨਵੰਬਰ ਨੂੰ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਇਕ ਹੋਰ ਹਾਦਸੇ ਵਿੱਚ ਮਾਰੇ ਗਏ ਅਧਿਆਪਕਾਂ ਨੂੰ ਵੀ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *