Breaking News
Home / Breaking News / ਪੰਜਾਬ ਨਗਰ-ਨਿਗਮ ਚੋਣਾਂ 17 ਦਸੰਬਰ ਨ

ਪੰਜਾਬ ਨਗਰ-ਨਿਗਮ ਚੋਣਾਂ 17 ਦਸੰਬਰ ਨ

ਚੰਡੀਗੜ੍ਹ,30 ਨਵੰਬਰ (ਚੜ੍ਹਦੀਕਲਾ ਬਿਊਰੋ) : ਰਾਜ ਚੋਣ ਕਮਿਸ਼ਨਰ, ਪੰਜਾਬ  ਸ. ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਸੂਬੇ ਦੀਆਂ ਤਿੰਨ ਨਗਰ ਨਿਗਮਾਂ (ਅੰਮ੍ਰਿਤਸਰ,ਜਲੰਧਰ ਅਤੇ ਪਟਿਆਲਾ) ਅਤੇ 32 ਨਗਰ ਕੋਂਸਲਾਂ/ ਨਗਰ ਪੰਚਾਇਤਾਂ ਵਿੱਚ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵਲੋਂ ਨੋਟੀਫੇਕਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੋਣਾਂ ਸਬੰਧੀ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਹੀ ਸਬੰਧਤ ਨਿਗਮਾਂ ਅਤੇ ਨਗਰ ਕੌਂਸਲਾਂ/ ਨਗਰ ਪੰਚਾਇਤਾਂ ਅਧੀਨ ਆਉਂਦੇ ਖੇਤਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਜ਼ਾਬਤਾ 20 ਦਸੰਬਰ 2017 / ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਚੋਣ ਪ੍ਰੋਗਰਾਮ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਸ਼੍ਰੀ ਜਗਪਾਲ ਸਿੰਘ ਸੰਧੂ  ਨੇ ਦੱਸਿਆ ਕਿ ਇਨ੍ਹਾਂ ਚੋਣਾਂ ਸਬੰਧੀ ਨਾਮਜ਼ਦਗੀ ਦਾਖਲ ਕਰਨ ਦੀ ਪ੍ਰੀਕ੍ਰਿਆ  2 ਦਸੰਬਰ 2017 ਨੂੰ ਸਵੇਰੇ 11:00 ਸ਼ੁਰੂ ਹੋਵੇਗੀ ਅਤੇ ਮਿਤੀ 6 ਦਸੰਬਰ 2017 ਨੂੰ 3:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ ਅਤੇ ਮਿਤੀ 7 ਦਸੰਬਰ 2017 ਨੂੰ ਤੱਕ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਦੱਸਿਆ ਕਿ 8 ਦਸੰਬਰ 2017 ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ 8 ਦਸੰਬਰ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ  ਕਰ ਦਿੱਤੇ ਜਾਣਗੇ।  17 ਦਸੰਬਰ 2017 ਦਿਨ ਐਤਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਨਤੀਜਿਆਂ ਦਾ ਐਲਾਨ ਉਸੇ ਦਿਨ ਸ਼ਾਮ ਨੂੰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਵਿੱਚ ਮਹਿਲਾਵਾ ਨੂੰ 50% ਸੀਟਾਂ ਉਤੇ ਰਾਖਵਾਂਕਰਨ ਦਿੱਤਾ ਜਾਵੇਗਾ।
ਸ੍ਰ. ਸੰਧੂ ਨੇ ਦੱਸਿਆ ਕਿ ਚੋਣ ਅਮਲ ਨੂੰ ਨਿਯਮਾਂ ਅਨੁਸਾਰ ਪੁਰ ਅਮਨ ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ, ਵੋਟਰਾਂ ਅਤੇ ਆਮ ਲੋਕਾਂ ਦੀ ਸ਼ਿਕਾਇਤਾਂ ਦੇ ਨਿਪਟਾਰੇ ਲਈ 26 ਅਬਜ਼ਰਵਰ ਲਗਾਏ ਗਏ ਹਨ । ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੋਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਨਗਰ ਨਿਗਮਾਂ ਦੇ ਕਿਸੇ ਇਕ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰ ਲਈ 2, 50,000 ਰੁਪਏ ਮਿੱਥੀ ਗਈ ਹੈ ਜਦਕਿ ਨਗਰ ਕੌਂਸਲ ਜਿਸ ਦਾ ਦਰਜਾ ਕਲਾਸ 1 ਹੈ, ਉਸ ਦੇ ਕਿਸੇ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰ ਲਈ ਖਰਚ ਹੱਦ 2,25,000 ਰੁਪਏ ਮਿੱਥੀ ਗਈ ਹੈ। ਇਸੇ ਤਰ੍ਹਾਂ ਕਲਾਸ 2 ਅਧੀਨ ਆਉਂਦੀ ਨਗਰ ਕੌਂਸਲ ਦੇ ਕਿਸੇ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰ ਲਈ 1,40,000 ਰੁਪਏ ਮਿੱਥੀ ਗਈ ਹੈ ਅਤੇ ਕਲਾਸ 3 ਅਧੀਨ ਆÀੁਂਦੀ ਨਗਰ ਕੌਂਸਲ ਦੇ ਕਿਸੇ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰ ਲਈ 1,20,000 ਰੁਪਏ ਮਿੱਥੀ ਗਈ ਹੈ । ਇਸ ਤਰ੍ਹਾਂ ਨਗਰ ਪੰਚਾਇਤ ਦੇ ਕਿਸੇ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰ ਲਈ 80,000 ਹਜ਼ਾਰ ਰੁਪਏ ਖਰਚ ਹੱਦ ਮਿੱਥੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਚੋਣ ਅਮਲ ਦੌਰਾਨ ਈ.ਵੀ.ਐਮ. ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ ਅਤੇ ਵੋਟਰਾਂ ਨੂੰ ਪਹਿਲੀ ਵਾਰ ਨੋਟਾ ਦੇ ਬਟਨ ਦੀ ਸਹੂਲਤ ਵੀ ਦਿੱਤੀ ਜਾਵੇਗੀ। ਸ੍ਰ. ਸੰਧੂ ਨੇ ਦੱਸਿਆ ਕਿ 3 ਨਗਰ ਨਿਗਮਾਂ ਅਤੇ 32 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਵੋਟਰ ਸੂਚੀਆਂ ਨੂੰ 1 ਜਨਵਰੀ 2017 ਤੱਕ ਅਪਡੇਟ ਕਰ ਦਿੱਤਾ ਗਿਆ ਹੈ,

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *