Breaking News
Home / Breaking News / ਸੁਖਪਾਲ ਖਹਿਰਾ ਪੁੱਜੇ ਸੁਪਰੀਮ ਕੋਰਟ, ਅੱਜ ਹੋ ਸਕਦੀ ਹੈ ਸੁਣਵਾਈ

ਸੁਖਪਾਲ ਖਹਿਰਾ ਪੁੱਜੇ ਸੁਪਰੀਮ ਕੋਰਟ, ਅੱਜ ਹੋ ਸਕਦੀ ਹੈ ਸੁਣਵਾਈ

ਨਵੀਂ ਦਿੱਲੀ 30 ਨਵੰਬਰ (ਪੱਤਰ ਪ੍ਰੇਰਕ) :  ਫਾਜ਼ਿਲਕਾ ਅਦਾਲਤ ਵਲੋਂ ਸੰਮਨ ਜਾਰੀ ਹੋਣ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਸੁਖਪਾਲ ਖਹਿਰਾ ਨੇ ਫਾਜ਼ਿਲਕਾ ਅਦਾਲਤ ਵਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਪਾਈ ਸੀ, ਜੋ ਕਿ ਹਾਈਕੋਰਟ ਵਲੋਂ ਰੱਦ ਕਰ ਦਿੱਤੀ ਗਈ। ਇਸ ਤੋਂ ਬਾਅਦ ਹੁਣ ਖਹਿਰਾ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਖਹਿਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਇਕ ਦਸੰਬਰ ਨੂੰ ਸੁਣਵਾਈ ਹੋ ਸਕਦੀ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *