Breaking News
Home / Breaking News / ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਬਟਾਲਾ ਦਾ ਪਲਵਿੰਦਰ ਸਿੰਘ ਸ਼ਹੀਦ

ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਬਟਾਲਾ ਦਾ ਪਲਵਿੰਦਰ ਸਿੰਘ ਸ਼ਹੀਦ

ਗੁਰਦਾਸਪੁਰ, 5 ਦਸੰਬਰ  (ਪੱਤਰ ਪ੍ਰੇਰਕ) : ਬਟਾਲਾ ਦੇ ਨੇੜਲੇ ਪਿੰਡ ਰਾਏ ਚੱਕ ਦਾ ਫੌਜੀ ਜਵਾਨ ਪਲਵਿੰਦਰ ਸਿੰਘ ਸ਼੍ਰੀਨਗਰ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦੀ ਜਾਮ ਪੀ ਗਿਆ। ਪਲਵਿੰਦਰ ਸਿੰਘ 10 ਸਿੱਖ ਬਟਾਲੀਅਨ ਵਿਚ ਜੰਮੂ-ਕਸ਼ਮੀਰ ਵਿਚ ਤਾਇਨਾਤ ਸੀ। ਪਲਵਿੰਦਰ ਸਿੰਘ ਸ਼੍ਰੀਨਗਰ ਤੋਂ 50 ਕਿਲੋਮੀਟਰ ਦੂਰ ਖੰਨੇਵਾਲ ਦੇ ਨੇੜੇ ਅੱਤਵਾਦੀਆਂ ਨਾਲ ਮੁਕਾਬਲਾ ਕਰਦੇ ਹੋਏ ਗਰਦਨ ਵਿਚ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਪਲਵਿੰਦਰ ਸਿੰਘ ਦੀ ਸ਼ਹਾਦਤ ਦੀ ਖਬਰ ਪਿੰਡ ਪਹੁੰਚਣ ‘ਤੇ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਪਲਵਿੰਦਰ ਸਿੰਘ ਦੀ 9 ਸਾਲ ਦੀ ਬੇਟੀ ਅਤੇ 6 ਸਾਲ ਦਾ ਬੇਟਾ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *