Breaking News
Home / Uncategorized / ਨਵੇਂ ਸਾਲ ਤੇ ਵਿਆਹਾਂ ‘ਚ ਪਟਾਕੇ ਚਲਾਉਣ ‘ਤੇ ਲਗਾਈ ਪਾਬੰਦੀ

ਨਵੇਂ ਸਾਲ ਤੇ ਵਿਆਹਾਂ ‘ਚ ਪਟਾਕੇ ਚਲਾਉਣ ‘ਤੇ ਲਗਾਈ ਪਾਬੰਦੀ

ਚੰਡੀਗੜ੍ਹ, 7 ਦਸੰਬਰ  (ਪੱਤਰ ਪ੍ਰੇਰਕ) : ਹਰਿਆਣਾ ਦੇ ਐਨ.ਸੀ.ਆਰ. ਖੇਤਰ ਨੂੰ ਛੱਡ ਕੇ ਪੂਰੇ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਵਿਆਹ ਜਾਂ ਕਿਸੇ ਹੋਰ ਸਮਾਗਮ ਸਮੇਤ ਨਵੇਂ ਸਾਲ ‘ਤੇ ਪਟਾਕੇ ਨਹੀਂ ਚਲਾਏ ਜਾ ਸਕਣਗੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਾਕਿਆਂ ਨੂੰ ਲੈ ਕੇ ਹੋਣ ਵਾਲੇ ਹਵਾ ਪ੍ਰਦੂਸ਼ਣ ‘ਤੇ ਸਖ਼ਤੀ ਨਾਲ ਖੁਦ ਧਿਆਨ ਦਿੰਦੇ ਹੋਏ ‘ਚ ਇਸ ਕੇਸ ‘ਚ ਇਹ ਆਦੇਸ਼ ਜਾਰੀ ਕੀਤੇ ਹਨ। ਹਾਈਕੋਰਟ ਦੀ ਡਿਵੀਜ਼ਨ ਬੈਂਚ ਨੇ ਕੇਸ ਦੀ ਸੁਣਵਾਈ ਦੌਰਾਨ ਦੋਵੇਂ ਸੂਬਿਆਂ ਸਮੇਤ ਚੰਡੀਗੜ੍ਹ ਪ੍ਰਸ਼ਾਸਨ ਦੇ ਕੌਂਸਲ ਨੂੰ ਇਨ੍ਹਾਂ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ। ਹਾਈਕੋਰਟ ਨੇ ਆਦੇਸ਼ ‘ਚ ਕਿਹਾ ਹੈ ਕਿ ਕਾਨੂੰਨ ਲਾਗੂ ਕਰਵਾਉਣ ਵਾਲੀਆਂ ਸੰਸਥਾਵਾਂ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨੂੰ ਲੈ ਕੇ ਯਕੀਨੀ ਕਰੇ। ਵੀਰਵਾਰ ਨੂੰ ਕੇਸ ਦੀ ਸੁਣਵਾਈ ਦੌਰਾਨ ਐਮਿਕਸ ਕਿਊਰੀ ਅਨੁਪਮ ਗੁਪਤਾ ਨੇ ਕੋਰਟ ਨੂੰ ਦੱਸਿਆ ਕਿ ਵਿਆਹਾਂ ਸਮੇਤ ਹੋਰ ਪ੍ਰੋਗਰਾਮਾਂ ‘ਚ ਵੀ ਅਜੇ ਪਟਾਕੇ ਚੱਲ ਰਹੇ ਹਨ।

About admin

Check Also

ਧੁੰਦ ਕਾਰਨ ਆਵਾਜਾਈ ਪ੍ਰਭਾਵਿਤ, ਕਈ ਟਰੇਨਾਂ ਸਮੇਂ ਤੋਂ ਪਛੜੀਆਂ

ਨਵੀਂ ਦਿੱਲੀ, 1 ਜਨਵਰੀ (ਪੱਤਰ ਪ੍ਰੇਰਕ) : ਸਾਲ ਚੜ੍ਹਦਿਆਂ ਹੀ ਮੌਸਮ ਦਾ ਮਿਜਾਜ਼ ਬਦਲਿਆ ਹੈ। …

Leave a Reply

Your email address will not be published. Required fields are marked *