Breaking News
Home / Breaking News / ਮੋਦੀ ਸਮੇਤ ਵੱਖ-ਵੱਖ ਆਗੂਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ

ਮੋਦੀ ਸਮੇਤ ਵੱਖ-ਵੱਖ ਆਗੂਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ,  13 ਦਸੰਬਰ  (ਪੱਤਰ ਪ੍ਰੇਰਕ) : ਸੰਸਦ ਭਾਵਨ ‘ਤੇ ਹੋਏ ਅੱਤਵਾਦੀ ਹਮਲੇ ਦੀ ਅੱਜ 16ਵੀਂ ਬਰਸੀ ਹੈ। ਅੱਜ ਤੋਂ 16 ਸਾਲ ਪਹਿਲਾਂ 13 ਦਸੰਬਰ 2001 ਨੂੰ ਜੈਸ਼-ਏ-ਮੁਹੰਮਦ ਦੇ ਪੰਜ ਅੱਤਵਾਦੀਆਂ ਨੇ ਸੰਸਦ ‘ਤੇ ਹਮਲਾ ਕੀਤਾ ਸੀ, ਹਮਲੇ ਦੌਰਾਨ ਸੁਰੱਖਿਆ ਬਲ, ਸੰਸਦ ਭਵਨ ਦੇ ਗਾਰਡ ਅਤੇ ਦਿੱਲੀ ਪੁਲਿਸ ਦੇ ਜਵਾਨ ਸਮੇਤ 9 ਜਵਾਨ ਸ਼ਹੀਦ ਹੋਏ ਸਨ। ਸੰਸਦ ਅੰਦਰ ਤੈਨਾਤ ਸੁਰੱਖਿਆ ਕਰਮੀਆਂ ਨੇ ਬੜੀ ਹੀ ਬਹਾਦੁਰੀ ਨਾਲ ਇਸ ਹਮਲੇ ਦਾ ਮੁਕਾਬਲਾ ਕੀਤਾ ਸੀ ਅਤੇ ਸਾਰੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਅੱਜ ਸਵੇਰੇ 11 ਵਜੇ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੋਨੀਆ ਗਾਂਧੀ, ਸਾਬਕਾ ਪੀ.ਐਮ ਮਨਮੋਹਨ ਸਿੰਘ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਕਈ ਸੀਨੀਅਰ ਸੰਸਦ ਮੈਂਬਰਾਂ ਨੇ ਸੰਸਦ ਭਵਨ ‘ਤੇ ਪੁੱਜ ਕੇ ਸ਼ਹੀਦਾਂ ਨੂੰ ਸ਼ਰਧਾਜਲੀ ਦਿੱਤੀ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *