Breaking News
Home / India / ਸੰਸਦ ਦਾ ਸਰਦ ਰੁੱਤ ਸੈਸ਼ਨ ਸੋਮਵਾਰ ਤੱਕ ਮੁਲਤਵੀ

ਸੰਸਦ ਦਾ ਸਰਦ ਰੁੱਤ ਸੈਸ਼ਨ ਸੋਮਵਾਰ ਤੱਕ ਮੁਲਤਵੀ

ਨਵੀਂ ਦਿੱਲੀ, 15 ਦਸੰਬਰ (ਪੱਤਰ ਪ੍ਰੇਰਕ) : ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸ਼ੁੱਕਰਵਾਰ ਨੂੰ ਸੰਸਦ ਸਰਦ ਰੁੱਤ ਸੈਸ਼ਨ ਸ਼ੁਰੂ ਹੋਇਆ। ਲੋਕ ਸਭਾ ਦੇ ਤਿੰਨ ਮੌਜੂਦਾ ਅਤੇ 7 ਸਾਬਕਾ ਮੈਂਬਰਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।
ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੇ ਤਿੰਨ ਮੌਜੂਦਾ ਅਤੇ 7 ਸਾਬਕਾ ਮੈਂਬਰਾਂ ਦੇ ਦਿਹਾਂਤ ਦੀ ਸੂਚਨਾ ਸਦਨ ਨੂੰ ਦਿੱਤੀ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਉਨ੍ਹਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਕਾਰਵਾਈ ਸੋਮਵਾਰ ਸਵੇਰ ਤੱਕ ਮੁਲਤਵੀ ਕਰ ਦਿੱਤੀ।
ਇਸ ਤੋਂ ਪਹਿਲਾਂ ਨਵੇਂ ਚੁਣੇ ਮੈਂਬਰ ਸੁਨੀਲ ਕੁਮਾਰ ਜਾਖੜ ਨੇ ਸਦਨ ਮੈਂਬਰਤਾ ਦੀ ਸਹੁੰ ਚੁਕੀ। ਜਾਖੜ ਪੰਜਾਬ ਦੀ ਗੁਰਦਾਸਪੁਰ ਸੀਟ ਤੋਂ ਲੋਕ ਸਭਾ ਲਈ ਚੁਣੇ ਗਏ ਹਨ। ਇਹ ਸੀਟ ਵਿਨੋਦ ਖੰਨਾ ਦੇ ਦਿਹਾਂਤ ਕਾਰਨ ਖਾਲੀ ਹੋਈ ਸੀ। ਸਪੀਕਰ ਨੇ ਸਦਨ ਨੂੰ ਇਹ ਵੀ ਸੂਚਿਤ ਕੀਤਾ ਕਿ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਸਨੇਹਲਤਾ ਸ਼੍ਰੀਵਾਸਤਵ ਨੂੰ ਲੋਕ ਸਭਾ ਦਾ ਜਨਰਲ ਸਕਤੱਰ ਨਿਯੁਕਤ ਕੀਤਾ ਗਿਆ ਹੈ। ਉਹ ਲੋਕ ਸਭਾ ਦੀ ਪਹਿਲੀ ਮਹਿਲਾ ਜਨਰਲ ਸਕੱਤਰ ਬਣੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ‘ਚ ਮੰਤਰੀ ਮੰਡਲ ‘ਚ ਸ਼ਾਮਲ ਨਵੇਂ ਮੈਂਬਰਾਂ ਦੀ ਵੀ ਪਛਾਣ ਕਰਵਾਈ। ਮਹਾਜਨ ਨੇ ਦੱਸਿਆ ਕਿ ਸਦਨ ਦੇ ਮੌਜੂਦਾ ਮੈਂਬਰ ਸੁਲਤਾਨ ਅਹਿਮਦ, ਚਾਂਦਨਾਥ ਅਤੇ ਤਸਲੀਮੁਦੀਨ ਦਾ ਹਾਲ ਹੀ ‘ਚ ਦਿਹਾਂਤ ਹੋਇਆ। ਤ੍ਰਿਣਮੂਲ ਕਾਂਗਰਸ ਦੇ ਸੁਲਤਾਨ 2 ਵਾਰ ਲੋਕ ਸਭਾ ਦੇ ਮੈਂਬਰ ਰਹੇ, ਜਦੋਂ ਕਿ ਰਾਸ਼ਟਰੀ ਜਨਤਾ ਦਲ ਦੇ ਤਸਲੀਮੁਦੀਨ ਚਾਰ ਵਾਰ ਸਦਨ ਦੇ ਮੈਂਬਰ ਰਹੇ ਹਨ। ਚਾਂਦਨਾਥ ਸਦਨ ‘ਚ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਸਨ।

About admin

Check Also

ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਚੜ੍ਹਦੀਕਲਾ ਬਿਊਰੋ ================ ਨਾਗਪੁਰ, 7 ਜੂਨ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਾਸ਼ਟਰੀ ਸਵੈਮ ਸੇਵਕ …

Leave a Reply

Your email address will not be published. Required fields are marked *