Breaking News
Home / Punjab / ਗੈਂਗਸਟਰ ਭਿੰਦਾ ਤੇ ਗਿੰਦਾ 5 ਦਿਨਾਂ ਪੁਲਿਸ ਰਿਮਾਂਡ ‘ਤੇ

ਗੈਂਗਸਟਰ ਭਿੰਦਾ ਤੇ ਗਿੰਦਾ 5 ਦਿਨਾਂ ਪੁਲਿਸ ਰਿਮਾਂਡ ‘ਤੇ

ਤਲਵੰਡੀ ਸਾਬੋ , 16 ਦਸੰਬਰ (ਚ.ਨ.ਸ.) : ਬੀਤੇ ਦਿਨ ਬਠਿੰਡਾ ਦੇ ਗੁਲਾਬਗੜ ਵਿਖੇ ਪੁਲਸ ਤੇ ਗੈਂਗਸਟਰਾਂ ‘ਚ ਹੋਏ ਮੁਕਾਬਲੇ ਦੌਰਾਨ ਫੜੇ ਗਏ ਦੋ ਗੈਂਗਸਟਰਾਂ ਨੂੰ ਸਬ ਡਿਵੀਜ਼ਨ ਤਲਵੰਡੀ ਸਾਬੋ ਦੀ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਗੈਂਗਸਟਰਾਂ ਦਾ 5 ਦਿਨ ਦਾ ਪੁਲਸ ਰਿਮਾਂਡ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਹੋਏ ਪੁਲਸ ਤੇ ਗੈਂਗਸਟਰਾਂ ਦੇ ਮੁਕਾਬਲੇ ‘ਚ ਦੋ ਗੈਂਗਸਟਰਾਂ ਦੀ ਮੌਤ ਤੇ ਇਕ ਜ਼ਖਮੀ ਹੋ ਗਿਆ ਸੀ, ਜਦੋਂ ਕਿ ਦੋ ਗੈਂਗਸਟਰਾਂ ਨੂੰ ਪੁਲਸ ਨੇ ਕਾਬੂ ਕਰ ਲਿਆ ਸੀ। ਗ੍ਰਿਫਤਾਰ ਕੀਤੇ ਗਏ ਗੈਂਗਸਟਰ ਹਰਵਿੰਦਰ ਸਿੰਘ ਭਿੰਦਾ ਤੇ ਗੁਰਵਿੰਦਰ ਸਿੰਘ ਗਿੰਦਾ ਨੂੰ ਮਾਣਯੋਗ ਜੱਜ ਅਮਨਦੀਪ ਸਿੰਘ ਦੀ ਸਬ ਡਿਵੀਜਨਲ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਸੀ. ਆਈ. ਏ. ਸਟਾਫ ਤੇ ਥਾਣਾ ਕੋਟਫੱਤਾ ਦੀ ਪੁਲਸ ਨੇ ਅਦਾਲਤ ਤੋਂ ਇਕ ਹਫਤੇ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਦੋਵਾਂ ਗੈਂਗਸਟਰਾਂ ਦਾ 21 ਦਸੰਬਰ ਤਕ ਪੰਜ ਦਿਨਾਂ ਲਈ ਪੁਲਸ ਰਿਮਾਂਡ ਦੇ ਦਿੱਤਾ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਰਿਮਾਂਡ ਦੌਰਾਨ ਇਨ੍ਹਾਂ ਤੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ।

About admin

Check Also

ਬਾਦਲ ਨੇ ਅਮਿਤ ਨੂੰ ਕੀਤੇ ਅਣਗੌਲਿਆਂ ਕਰਨ ਦੇ ਗਿਲੇ

ਕਮਲਾ ਸ਼ਰਮਾ ================ ਚੰਡੀਗੜ੍ਹ, 7 ਜੂਨ : ਚੰਡੀਗੜ੍ਹ ਵਿਖੇ ਬੰਦ ਕਮਰਾ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ …

Leave a Reply

Your email address will not be published. Required fields are marked *