Breaking News
Home / Breaking News / ਚੋਣ ਨਤੀਜੇ ਕਾਂਗਰਸ ਦੀਆਂ ਨੀਤੀਆਂ ‘ਤੇ ਮੋਹਰ: ਕੈਪਟਨ

ਚੋਣ ਨਤੀਜੇ ਕਾਂਗਰਸ ਦੀਆਂ ਨੀਤੀਆਂ ‘ਤੇ ਮੋਹਰ: ਕੈਪਟਨ

ਚੰਡੀਗੜ੍ਹ, 17 ਦਸੰਬਰ (ਚੜ੍ਹਦੀਕਲਾ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਗਰ ਨਿਗਮ, ਨਗਰ ਪੰਚਾਇਤ ਤੇ ਨਗਰ ਕੌਂਸਲਾਂ ਦੇ ਚੋਣ ਨਤੀਜਿਆਂ ਦੀ ਸ਼ਲਾਘਾ ਕਰਦਿਆਂ ਇਸ ਨੂੰ ਕਾਂਗਰਸ ਦੀਆਂ ਨੀਤੀਆਂ ‘ਤੇ ਮੋਹਰ ਅਤੇ ਵਿਰੋਧੀਆਂ ਦੇ ਘਟੀਆ ਪ੍ਰਚਾਰ ਦੀ ਕਰਾਰੀ ਹਾਰ ਦੱਸਿਆ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਵਿਰੋਧੀਆਂ ਦੇ ਝੂਠੇ ਬਹਿਕਾਵੇ ਵਿੱਚ ਨਾ ਆਉਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਭੜਕਾਊ ਕਾਰਵਾਈਆਂ ਅਤੇ ਕੋਝੇ ਹੱਥਕੰਡਿਆਂ ਨਾਲ ਆਜ਼ਾਦਾਨਾ ਤੇ ਜਮਹੂਰੀ ਚੋਣ ਪ੍ਰਕ੍ਰਿਆ ਨੂੰ ਪਟੜੀ ਤੋਂ ਲਾਹੁਣ ਲਈ ਬਹੁਤ ਚਾਲਾਂ ਚੱਲੀਆਂ ਸਨ।
ਅਕਾਲੀਆਂ ਵੱਲੋਂ ਵੋਟਰਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਤੇ ਵੋਟ ਪਾਉਣ ਲਈ ਬਾਹਰ ਨਾ ਨਿਕਲਣ ਦੀਆਂ ਧਮਕੀਆਂ ਦੇਣ ਦੀਆਂ ਰਿਪੋਰਟਾਂ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਅਕਾਲੀ-ਭਾਜਪਾ ਗੱਠਜੋੜ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਗੱਠਜੋੜ ਨੇ ਇਨ੍ਹਾਂ ਚੋਣਾਂ ਨੂੰ ਹਥਿਆਉਣ ਲਈ ਨੀਵੇਂ ਤੋਂ ਨੀਵੇਂ ਪੱਧਰ ਦੀਆਂ ਹੱਦਾਂ ਉਲੰਘ ਦਿੱਤੀਆਂ।

About admin

Check Also

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …

Leave a Reply

Your email address will not be published. Required fields are marked *