Breaking News
Home / Breaking News / ਸ਼ੋਪੀਆ ਮੁਕਾਬਲੇ ‘ਚ ਦੋ ਅਤਿਵਾਦੀ ਹਲਾਕ

ਸ਼ੋਪੀਆ ਮੁਕਾਬਲੇ ‘ਚ ਦੋ ਅਤਿਵਾਦੀ ਹਲਾਕ

ਫ਼ੌਜ ਨਾਲ ਹਿੰਸਕ ਝੜਪਾਂ ‘ਚ ਮਹਿਲਾ ਦੀ ਮੌਤ, 9 ਜ਼ਖਮੀ
ਸ੍ਰੀਨਗਰ, 19 ਦਸੰਬਰ (ਪੱਤਰ ਪ੍ਰੇਰਕ) : ਦੱਖਣੀ ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਕਾਰ ਜਾਰੀ ਮੁਕਾਬਲੇ ਦੌਰਾਨ ਪ੍ਰਦਰਸ਼ਨਕਾਰੀਆਂ ਨਾਲ ਹੋਈਆਂ ਹਿੰਸਕ ਝੜਪਾਂ ‘ਚ ਇਕ ਮਹਿਲਾ ਦੀ ਮੌਤ ਹੋ ਗਈ, ਜਦੋਂਕਿ 9 ਹੋਰ ਜ਼ਖਮੀ ਹੋ ਗਏ ਹਨ। ਇਹ ਮਾਮਲਾ ਬਤਮੁਰਾਨ ਪਿੰਡ ਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੁਕਾਬਲੇ ‘ਚ ਹੁਣ ਤੱਕ ਦੋ ਅਤਿਵਾਦੀ ਮਾਰੇ ਗਏ ਹਨ, ਜਦੋਂਕਿ ਤੀਜੇ ਵੱਲੋਂ ਅਜੇ ਵੀ ਗੋਲੀਬਾਰੀ ਕੀਤੀ ਜਾ ਰਹੀ ਸੀ। ਮੁਕਾਬਲੇ ਵਾਲੇ ਸਥਾਨ ਤੋਂ ਦੋ ਅਤਿਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।
ਸੂਤਰਾਂ ਦੀ ਜਾਣਕਾਰੀ ਅਨੁਸਾਰ ਮ੍ਰਿਤਕ ਰੂਬੀ ਜਾਨ ਉਰਫ ਬਿਊਟੀ ਪਤਨੀ ਮਨਸੂਰ ਅਹਿਮਦ ਮੀਰ ਦੇ ਪੇਟ ‘ਚ ਗੋਲੀ ਲੱਗੀ ਸੀ ਅਤੇ ਉਸ ਨੂੰ ਤੁਰੰਤ ਹਸਪਤਾਲ ‘ਚ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਘੋਸ਼ਿਤ ਕੀਤਾ।

About admin

Check Also

ਕਾਂਗਰਸ ਨਾਲ ਸੱਤਾ ‘ਚ 30-30 ਮਹੀਨੇ ਦੀ ਹਿੱਸੇਦਾਰੀ ਕੁਮਾਰਸਵਾਮੀ ਨੂੰ ਨਾਮਨਜ਼ੂਰ

ਦਿੱਲੀ ‘ਚ ਰਾਹੁਲ-ਸੋਨੀਆ ਨਾਲ ਮੁਲਾਕਾਤ ਕਰਕੇ ਸਹੁੰ ਚੁੱਕ ਸਮਾਗਮ ਲਈ ਦਿੱਤਾ ਸੱਦਾ ਚੜ੍ਹਦੀਕਲਾ ਬਿਊਰੋ ================ …

Leave a Reply

Your email address will not be published. Required fields are marked *