Breaking News
Home / Breaking News / ਦੋ ਕਰਜ਼ਈ ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਦੋ ਕਰਜ਼ਈ ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਸੰਗਰੂਰ, 20 ਦਸੰਬਰ (ਪੱਤਰ ਪ੍ਰੇਰਕ) : ਪੰਜਾਬ ਸਰਕਾਰ ਦੀਆਂ ਲੱਖ ਕੋਸ਼ਿਸ਼ਾਂ ਤੇ ਕਰਜ਼ਾ ਮੁਆਫੀ ਦੇ ਐਲਾਨ ਦੇ ਬਾਅਦ ਵੀ ਪੰਜਾਬ ‘ਚ ਆਤਮ ਹੱਤਿਆਂ ਦਾ ਸਿਲਸਿਲਾ ਜਾਰੀ ਹੈ। ਇਕ ਅਜਿਹਾ ਮਾਮਲਾ ਸੰਗਰੂਰ ਦੇ ਪਿੰਡ ਘਾਬਦਾਂ ਦਾ ਸਾਹਮਣੇ ਆਇਆ ਹੈ ਜਿੱਥੇ ਗੁਰਪਿਆਰ ਸਿੰਘ ਨਾਮੀ ਕਿਸਾਨ ਨੇ ਆਪਣੇ ਸਿਰ ਚੜ੍ਹੇ 6 ਲੱਖ ਰੁਪਏ ਦੇ ਕਰਜ਼ੇ ਦੇ ਚਲਦਿਆਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਦਾ ਇਕ ਤਿੰਨ ਸਾਲਾ ਬੇਟਾ ਹੈ ਅਤੇ ਉਸ ਦੇ ਬਜ਼ੁਰਗ ਮਾਤਾ-ਪਿਤਾ ਹਨ। ਉਸ ਦੇ ਕੋਲ ਸਿਰਫ ਇਕ ਏਕੜ ਹੀ ਜ਼ਮੀਨ ਸੀ ਜਿਸ ‘ਤੇ ਖੇਤੀ ਕਰਕੇ ਉਹ ਆਪਣੇ ਪਰਿਵਾਰ ਦਾ ਖਰਚ ਚਲਾਉਂਦਾ ਸੀ। ਉਸ ਲਈ ਇਕ ਏਕੜ ਜ਼ਮੀਨ ਨਾਲ ਕਰਜ਼ਾ ਉਤਾਰਨਾ ਮੁਸ਼ਕਿਲ ਹੋ ਰਿਹਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਪਿਆਰ ਸਿੰਘ ਲੱਖਾ ਰੁਪਏ ਦੇ ਕਰਜ਼ੇ ਦੇ ਚਲਦਿਆਂ ਪ੍ਰੇਸ਼ਾਨ ਰਹਿੰਦਾ ਸੀ ਉਸ ਨੇ ਕਰਜ਼ਾ ਉਤਾਰਨ ਲਈ ਜ਼ਮੀਨ ਤੱਕ ਗਹਿਣੇ ਰੱਖ ਦਿੱਤੀ। ਜਦੋਂ ਉਸ ਨੂੰ ਕਰਜ਼ਾ ਉਤਰਦਾ ਨਾ ਦਿਖਿਆ ਤਾਂ ਉਸ ਨੇ ਪ੍ਰੇਸ਼ਾਨ ਹੋ ਕੇ ਖੁਦ ਨੂੰ ਫਾਹਾ ਲਗਾ ਲਿਆ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਸੇ ਦੌਰਾਨ ਫਤਿਹਾਬਾਦ  ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰ ਖਾ ਕੇ ਆਤਮਹੱਤਿਆ ਕਰ ਲਈ ਹੈ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *