Breaking News
Home / Breaking News / ਵੱਡੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ਼ਹੀਦੀ ਜੋੜ ਮੇਲ ਸ਼ੁਰੂ

ਵੱਡੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ਼ਹੀਦੀ ਜੋੜ ਮੇਲ ਸ਼ੁਰੂ

ਵੱਡੀ ਗਿਣਤੀ ‘ਚ ਸੰਗਤ ਨੇ ਸ਼ਹੀਦਾਂ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ
ਸ੍ਰੀ ਚਮਕੌਰ ਸਾਹਿਬ, 20 ਦਸੰਬਰ (ਪਰਮਜੀਤ ਕੌਰ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਮੁਗਲ ਸਾਮਰਾਜ ਨਾਲ ਹੋਏ ਇਤਿਹਾਸਕ ਯੁੱਧ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਲੱਗਣ ਵਾਲਾ ਸਾਲਾਨਾ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਅੱਜ ਇੱਥੇ ਚਮਕੌਰ ਸਾਹਿਬ ਵਿੱਚ ਸ਼ਰਧਾ ਨਾਲ ਸ਼ੁਰੂ ਹੋਇਆ।
ਇਸ ਜੋੜ ਮੇਲੇ ਦੇ ਪਹਿਲੇ ਦਿਨ ਹੀ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਧਾਰਮਿਕ ਮੰਚ ਤੋਂ ਰਾਗੀ ਢਾਡੀ ਜੱਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਅਤੇ ਵਿਖਿਆਨ ਨਾਲ ਨਿਹਾਲ ਕੀਤਾ। ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ ਨੇ ਦੱਸਿਆ ਕਿ ਇਹ ਦੀਵਾਨ 22 ਦਸੰਬਰ ਦੇਰ ਰਾਤ ਤੱਕ ਸਜੇ ਰਹਿਣਗੇ। ਮੇਲੇ ਦੇ ਅੱਜ ਪਹਿਲੇ ਦਿਨ ਹੀ ਕਸਬੇ ਦੇ ਬਾਜ਼ਾਰਾਂ ਵਿੱਚ ਸੰਗਤਾਂ ਅਤੇ ਦਰਸ਼ਕਾਂ ਦੀ

ਪੂਰੀ ਚਹਿਲ-ਪਹਿਲ ਰਹੀ ਅਤੇ ਮੇਲ ਦੌਰਾਨ ਹੀ ਬਾਜ਼ਾਰਾਂ ਸਮੇਤ ਪਹਿਲੇ ਹੀ ਸਥਾਨਾਂ ਤੇ ਵੱਖ-ਵੱਖ ਪਿੰਡਾਂ ਜਿਨ੍ਹਾਂ ਵਿੱਚ ਪਿੰਡ ਪਿੱਪਲ ਮਾਜਰਾ, ਹਾਫਿਜ਼ਾਬਾਦ, ਮਕੜੌਨਾ ਖੁਰਦ, ਦੁੱਗਰੀ, ਮਾਣੇਮਾਜਰਾ, ਚੂਹੜ ਮਾਜਰਾ, ਕਾਲੇਮਾਜਰਾ, ਰੋਲੂਮਾਜਰਾ, ਕਤਲੌਰ, ਖਾਨਪੁਰ, ਬਸੀ ਗੁੱਜਰਾਂ, ਓਇੰਦ, ਖੇੜੀ ਸਲਾਬਤਪੁਰ ਸਮੇਤ ਦਰਜ਼ਨਾਂ ਪਿੰਡਾਂ ਦੀਆਂ ਸੰਗਤਾਂ ਵੱਲੋਂ ਅਤੁੱਟ ਲੰਗਰ ਵਰਤਾਏ ਜਾ ਰਹੇ ਹਨ। ਜਦੋਂ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੇਲੇ ਵਿੱਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਮੇਲੇ ਦੇ ਅੱਜ ਪਹਿਲੇ ਦਿਨ ਐੱਸ. ਪੀ. (ਐੱਚ) ਮਨਮੀਤ ਸਿੰਘ ਤੇ ਇੱਥੋਂ ਦੇ ਡੀਐੱਸਪੀ ਨਵਰੀਤ ਸਿੰਘ ਵਿਰਕ ਮੇਲੇ ਦੌਰਾਨ ਖੁਦ ਨਿਗਰਾਨੀ ਕਰ ਰਹੇ ਹਨ। ਮੇਲੇ ਦੌਰਾਨ ਵੱਖ-ਵੱਖ ਪਿੰਡਾਂ ਤੋਂ ਨਗਰ ਕੀਰਤਨ ਵੀ ਇੱਥੇ ਪਹੁੰਚ ਰਹੇ ਹਨ, ਜਿਨ੍ਹਾਂ ਵਿੱਚ ਪਿੰਡ ਟੱਪਰੀਆਂ ਅਮਰ ਸਿੰਘ, ਵਿਦੇਸ਼ਾਂ, ਹਵਾਰਾ, ਸੰਧੂਆਂ, ਨਥਲਪੁਰ ਅਤੇ ਢੇਲਪੁਰਾ ਖਰੜ ਤੋਂ ਵੀ ਨਗਰ ਕੀਰਤਨ ਇੱਥੇ ਪੁੱਜਾ। ਇਨ੍ਹਾਂ ਕੀਰਤਨਾਂ ਦਾ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਵੱਖ-ਵੱਖ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਮੇਲੇ ਦੇ ਦੂਜੇ ਦਿਨ ਰਾਜਸੀ ਕਾਨਫਰੰਸਾਂ ਕੱਲ੍ਹ 21 ਦਸੰਬਰ ਨੂੰ ਹੋਣਗੀਆਂ। ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਦੀ ਸਟੇਜ਼ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਅਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇ ਹੋਰ ਆਗੂ ਵੀ ਸੰਬੋਧਨ ਕਰਨਗੇ। ਜਦੋਂ ਕਿ ਸ਼੍ਰ੍ਰੋਮਣੀ ਅਕਾਲੀ ਦਲ ਪੰਥਕ (1920) ਦੀ ਸਟੇਜ਼ ਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਰਵੀ ਸਮੇਤ ਹੋਰ ਆਗੂ ਪਹੁੰਚ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ (ਅ) ਵੱਲੋਂ ਵੀ ਆਪਣੀ ਵੱਖਰੀ ਸਟੇਜ਼ ਲਗਾਈ ਜਾ ਰਹੀ ਹੈ।
ਪੰਜਾਬ ਕਲਾ ਮੰਚ ਚਮਕੌਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਚਮਕੌਰ ਸਾਹਿਬ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਜੋੜ ਮੇਲੇ ਦੇ ਦੂਜੇ ਦਿਨ 21 ਦਸੰਬਰ ਦੀ ਰਾਤ ਨੂੰ 12 ਵਜੇ 15ਵੀਂ ਦਸ਼ਮੇਸ਼ ਪੈਦਲ ਯਾਤਰਾ ਗੁਰਦੁਆਰਾ ਗੜ੍ਹੀ ਸਾਹਿਬ ਤੋਂ ਗੁਰਦੁਆਰਾ ਝਾੜ ਸਾਹਿਬ ਤੱਕ ਨਿਸ਼ਾਨ ਸ਼ਾਹਿਬ ਦੀ ਅਗਵਾਈ ਹੇਠ 21 ਕਿਲੋਮੀਟਰ ਉਸੇ ਰਸਤੇ ‘ਤੇ ਜਾਵੇਗੀ, ਜਿਸ ਰਸਤੇ ਯੁੱਧ ਵਾਲੀ ਭਿਆਨਕ ਰਾਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪੰਥ ਦਾ ਹੁਕਮ ਮੰਨ ਕੇ ਚਮਕੌਰ ਦੀ ਗੜ੍ਹੀ ਵਿੱਚੋਂ ਮਾਛੀਵਾੜੇ ਦੇ ਜੰਗਲਾਂ ਵੱਲ ਗਏ ਸਨ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *