Breaking News
Home / Breaking News / ਧਨਰਾਜ ਸਿੰਘ ਨੂੰ ਚੀਫ਼ ਖ਼ਾਲਸਾ ਦੀਵਾਨ ਦਾ ਕਾਰਜਕਾਰੀ ਪ੍ਰਧਾਨ ਥਾਪਿਆ

ਧਨਰਾਜ ਸਿੰਘ ਨੂੰ ਚੀਫ਼ ਖ਼ਾਲਸਾ ਦੀਵਾਨ ਦਾ ਕਾਰਜਕਾਰੀ ਪ੍ਰਧਾਨ ਥਾਪਿਆ

ਅੰਮ੍ਰਿਤਸਰ, 27 ਦਸੰਬਰ (ਗੁਰਦਿਆਲ ਸਿੰਘ) : ਅਸ਼ਲੀਲ ਵੀਡੀਓ ਕਾਰਨ ਵਿਵਾਦਾਂ ‘ਚ ਫ਼ਸੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਕਮੇਟੀ ਵੱਲੋਂ ਅਹੁਦੇ ਤੋਂ ਲਾਂਭੇ ਕਰ ਧਨਰਾਜ ਸਿੰਘ ਨੂੰ ਚੀਫ ਖਾਲਸਾ ਦੀਵਾਨ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜੋ ਕਿ ਇਸ ਵੇਲੇ ਚੀਫ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਵਜੋਂ ਸੇਵਾ ਨਿਭਾ ਰਹੇ ਹਨ । ਹਾਲਾਂਕਿ ਚੱਢਾ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਗਿਆ ਪਰ ਕਮੇਟੀ ਵਲੋਂ ਉਨ੍ਹਾਂ ਨੂੰ ਅਹੁਦੇ ਤੋਂ ਪਾਸੇ ਰੱਖ ਹਾਲ ਦੀ ਘੜੀ ਇਹ ਜ਼ਿੰਮੇਵਾਰੀ ਧਨਰਾਜ ਸਿੰਘ ਨੂੰ ਸੌਂਪ ਦਿੱਤੀ ਹੈ। ਚਰਨਜੀਤ ਚੱਢਾ ਨੇ ਮੀਡੀਆ ਨੂੰ ਦਿੱਤੇ ਬਿਆਨਾਂ ਵਿੱਚ ਇਸ ਵੀਡੀਓ ਨੂੰ ਬੇਬੁਨਿਆਦ ਤੇ ਬਲੈਕਮੇਲਿੰਗ ਦੀ ਕਾਰਵਾਈ ਦੱਸਿਆ ਹੈ ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *