Breaking News
Home / Breaking News / ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਅਹਿਮ ਫੈਸਲੇ ਕਿਸਾਨ ਕਰਜ਼ਾ ਮੁਆਫ਼ੀ ਦੀ ਸ਼ੁਰੂਆਤ 7 ਜਨਵਰੀ ਤੋਂ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਅਹਿਮ ਫੈਸਲੇ ਕਿਸਾਨ ਕਰਜ਼ਾ ਮੁਆਫ਼ੀ ਦੀ ਸ਼ੁਰੂਆਤ 7 ਜਨਵਰੀ ਤੋਂ

ਚੰਡੀਗੜ੍ਹ, 27 ਦਸੰਬਰ (ਕਮਲਾ ਸ਼ਰਮਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਵਿੱਚ ਕਿਸਾਨਾਂ ਸਬੰਧੀ ਲਏ ਗਏ ਇਕ ਫ਼ੈਸਲੇ ਬਾਰੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ 2018 ਵਿਚ ਸਰਕਾਰ ਦਾ ਮੁੱਖ ਏਜੰਡਾ ਆਪਣੇ ਚੋਣ ਮੈਨੀਫੈਸਟੋ ਪੱਤਰ ਵਿਚ ਕੀਤੇ ਗਏ ਵਾਅਦੇ ਪੂਰਾ ਕਰਨਾ ਹੋਵੇਗਾ ਅਤੇ ਕਿਸਾਨ ਕਰਜ਼ਾ ਮੁਆਫ਼ੀ ਦੀ ਪਹਿਲੀ ਕਿਸ਼ਤ 7 ਜਨਵਰੀ ਨੂੰ ਮਾਨਸਾ ਵਿਖੇ ਜਾਰੀ ਕੀਤੀ ਜਾਵੇਗੀ। ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਦੇ ਢਾਈ ਲੱਖ ਕਿਸਾਨਾਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਇਸ ਕਰਜ਼ਾ ਮੁਆਫ਼ੀ ਦੀ ਸ਼ੁਰੂਆਤ ਕਰਨਗੇ।
ਕੈਬਨਿਟ ਮੀਟਿੰਗ ‘ਚ ਅਣ-ਅਧਿਕਾਰਤ ਕਲੋਨੀਆਂ ਨਿਯਮਤ ਕਰਨ ਲਈ ਕਾਨੂੰਨ ਤੇ ਨੀਤੀ ਨੂੰ ਅੰਤਿਮ ਰੂਪ ਦੇਣ ਲਈ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਵੀ ਗਠਨ ਕੀਤਾ ਗਿਆ। ਇਹ ਸਬ ਕਮੇਟੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਕੰਮ ਕਰੇਗੀ ਜਿਸ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੈਂਬਰ ਹੋਣਗੇ। ਕਮੇਟੀ ਆਪਣੀ ਰਿਪੋਰਟ 30 ਦਿਨਾਂ ਵਿੱਚ ਪੇਸ਼ ਕਰੇਗੀ। ਇਹ ਸਬ ਕਮੇਟੀ ਸਬੰਧਤ ਕਾਨੂੰਨ ਤੇ ਨੀਤੀ ਨੂੰ ਅੰਤਮ ਰੂਪ ਦੇਣ ਤੋਂ ਇਲਾਵਾ ਅਣ-ਅਧਿਕਾਰਤ ਰਿਹਾਇਸ਼ੀ ਕਲੋਨੀਆਂ ਨੂੰ ਵੱਖ-ਵੱਖ ਸ਼੍ਰੇਣੀਆਂ ਤਹਿਤ ਨਿਯਮਤ ਕਰਨ ਲਈ ਸਹਿਮਤੀ (ਕੰਪੋਜੀਸ਼ਨ) ਫੀਸ ਦੇ ਰੇਟ ਤੈਅ ਕਰੇਗੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਤਜਵੀਜ਼ਤ ਕਾਨੂੰਨ ਅਨੁਸਾਰ ਗੈਰ-ਯੋਜਨਾਬੱਧ ਇਲਾਕਿਆਂ ਨੂੰ ਯੋਜਨਾਬੱਧ ਢਾਂਚੇ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਇਨ੍ਹਾਂ ਕਲੋਨੀਆਂ ਦੇ ਬਾਸ਼ਿੰਦਿਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਕੌਮਾਂਤਰੀ ਪ੍ਰਸਿੱਧੀ ਹਾਸਲ ਰਾਈਫਲ ਸ਼ੂਟਰ ਅਜੀਤੇਸ਼ ਕੌਸ਼ਲ ਨੂੰ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਅਜੀਤੇਸ਼ ਕੌਸ਼ਲ ਨੇ ਸੂਬਾਈ, ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਹੁਣ ਤੱਕ 85 ਤਮਗੇ ਹਾਸਲ ਕੀਤੇ ਹਨ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *