Breaking News
Home / Delhi / ਅਰਦਾਸੀਏ ਸਿੰਘ ਵੱਲੋਂ ਤਬਾਦਲੇ ਦੇ ਆਦੇਸ਼ ਮੰਨਣ ਤੋਂ ਇਨਕਾਰ

ਅਰਦਾਸੀਏ ਸਿੰਘ ਵੱਲੋਂ ਤਬਾਦਲੇ ਦੇ ਆਦੇਸ਼ ਮੰਨਣ ਤੋਂ ਇਨਕਾਰ

ਅੰਮ੍ਰਿਤਸਰ, 4 ਜੂਨ (ਗੁਰਦਿਆਲ ਸਿੰਘ) : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਨਾ ਦੇਣ ਵਾਲੇ ਅਰਦਾਸੀਏ ਬਲਬੀਰ ਸਿੰਘ ਫਰਾਸ਼ ਨੇ ਸ਼੍ਰੋਮਣੀ ਕਮੇਟੀ ਦੇ ਤਬਾਦਲੇ ਵਾਲੇ ਆਦੇਸ਼ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਯਾਦ ਰਹੇ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਆਖਿਆ ਹੈ ਕਿ ਜੇਕਰ ਬਲਬੀਰ ਸਿੰਘ ਨੇ ਤਬਾਦਲੇ
ਵਾਲੀ ਥਾਂ ਗੁਰਦੁਆਰਾ ਮਾਛੀਵਾੜਾ ਵਿਖੇ 10 ਦਿਨਾਂ ਵਿੱਚ ਰਿਪੋਰਟ ਨਾ ਕੀਤੀ ਤਾਂ ਉਨ੍ਹਾਂ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਜਾਵੇਗਾ।
ਆਪਣੇ ਬਿਆਨ ਵਿੱਚ ਬਲਬੀਰ ਸਿੰਘ ਫਰਾਸ਼ ਨੇ ਆਖਿਆ ਹੈ ਕਿ ਉਹ ਸ਼੍ਰੋਮਣੀ ਕਮੇਟੀ ਦੇ ਤਬਾਦਲੇ ਵਾਲੇ ਹੁਕਮ ਨੂੰ ਨਹੀਂ ਮੰਨਦੇ। ਬਲਬੀਰ ਸਿੰਘ ਫਰਾਸ਼ ਦੇ ਇਸ ਕਦਮ ਨਾਲ ਪੰਥਕ ਹਲਕਿਆਂ ਦੇ ਨਾਲ ਨਾਲ ਰਾਜਨੀਤਿਕ ਤੌਰ ਉੱਤੇ ਵੀ ਚਰਚਾ ਹੈ। ਸ਼ੁੱਕਰਵਾਰ ਨੂੰ ਸਵੇਰੇ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚਖੰਡ ਹਰਿਮੰਦਰ ਸਾਹਿਬ ਦੇ ਅਰਦਾਸੀਏ ਸਿੰਘ ਬਲਵੀਰ ਸਿੰਘ ਨੇ ਸਿਰੋਪਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਇਸ ਤੋਂ ਪਹਿਲਾਂ ਵੀ ਅਰਦਾਸੀਏ ਸਿੰਘ ਵੱਲੋਂ ਪਹਿਲਾਂ ਸੁਖਬੀਰ ਬਾਦਲ ਨੂੰ ਵੀ ਸਿਰੋਪਾ ਦੇਣ ਤੋਂ ਇਨਕਾਰ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵਿੱਚ ਕਾਫ਼ੀ ਹਲਚਲ ਪੈਦਾ ਹੋ ਗਈ ਸੀ। ਬਲਵੀਰ ਸਿੰਘ ਨੇ ਆਪਣੇ ਬਿਆਨ ਵਿੱਚ ਆਖਿਆ ਹੈ ਕਿ ਪੰਜਾਬ ਵਿੱਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿੱਚ ਸਿੱਖਾਂ ਨੂੰ ਇਨਸਾਫ਼ ਨਾ ਮਿਲਣ ਕਰ ਕੇ ਉਨ੍ਹਾਂ ਅਜਿਹਾ ਕੀਤਾ ਹੈ।

About admin

Check Also

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਆਨੰਦਪੁਰ ਸਾਹਿਬ, 21 ਮਈ(ਪੱਤਰ ਪ੍ਰੇਰਕ) : ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ …

Leave a Reply

Your email address will not be published. Required fields are marked *