Breaking News
Home / Breaking News / ਮਾਲੇਰਕੋਟਲਾ-ਲੁਧਿਆਣਾ ਰੋਡ ‘ਤੇ ਹਾਦਸੇ ‘ਚ 2 ਦੀ ਮੌਤ

ਮਾਲੇਰਕੋਟਲਾ-ਲੁਧਿਆਣਾ ਰੋਡ ‘ਤੇ ਹਾਦਸੇ ‘ਚ 2 ਦੀ ਮੌਤ

ਮਾਲੇਰਕੋਟਲਾ, , 17 ਫਰਵਰੀ (ਪੱਤਰ ਪ੍ਰੇਰਕ) : ਸ਼ਨੀਵਾਰ ਨੂੰ ਇਥੇ ਮਾਲੇਰਕੋਟਲਾ-ਲੁਧਿਆਣਾ ਮੁੱਖ ਮਾਰਗ ‘ਤੇ ਮੈਰਿਜ ਪੈਲੇਸ ਨੇੜੇ ਟਰੈਕਟਰ-ਟਰਾਲੀ ਅਤੇ ਕੈਂਟਰ ਵਿਚਕਾਰ ਵਾਪਰੇ ਭਿਆਨਕ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੋਤ ਹੋ ਗਈ ਜਦਕਿ ਤਿੰਨ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਲੇਰਕੋਟਲਾ ਤੋਂ ਲੁਧਿਆਣਾ ਵੱਲ ਜਾ ਰਹੀ ਟਰੈਕਟਰ-ਟਰਾਲੀ ਦੇ ਚਾਲਕ ਨੇ ਜਦੋਂ ਪੈਲੇਸ ਨੇੜੇ ਬਣੇ ਕਰਾਸਿੰਗ ਪੁਆਇੰਟ ਤੋਂ ਟਰਾਲੀ ਮੋੜੀ ਤਾਂ ਪਿੱਛੋਂ ਆ ਰਹੇ ਇਕ ਤੇਜ਼ ਰਫਤਾਰ ਕੈਂਟਰ ਨੇ ਟਰੈਕਟਰ-ਟਰਾਲੀ ਨੂੰ ਜ਼ਬਰਦਸ਼ਤ ਟੱਕਰ ਮਾਰ ਦਿੱਤੀ, ਜਿਸ ਨਾਲ ਹਾਦਸਾਗ੍ਰਸਤ ਵਾਹਨ ਨਾਲ ਲੱਗਦੇ ਖੇਤਾਂ ‘ਚ ਜਾ ਡਿੱਗੇ। ਉਥੇ ਹੀ ਟਰੈਕਟਰ-ਟਰਾਲੀ ‘ਤੇ ਸਵਾਰ ਮੁਹੰਮਦ ਨਈਮ ਉਰਫ ਰਾਜਾ (30 ਸਾਲ) ਪੁੱਤਰ ਮੁਹੰਮਦ ਸਲੀਮ ਅਤੇ ਮੁਹੰਮਦ ਸ਼ਮੀਮ ਅਨਸਾਰੀ (42) ਪੁੱਤਰ ਮੁਹੰਮਦ ਹਾਸ਼ਿਮ ਵਾਸੀ ਮਾਲੇਰਕੋਟਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ

About admin

Check Also

ਨਵਜੋਤ ਨੂੰ ਡੀ.ਐਸ.ਪੀ. ਬਣਾਉਣ ਦਾ ਕੈਪਟਨ ਵੱਲੋਂ ਭਰੋਸਾ

ਚੰਡੀਗੜ, 8 ਮਾਰਚ (ਪੱਤਰ ਪ੍ਰੇਰਕ) : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ …

Leave a Reply

Your email address will not be published. Required fields are marked *