Breaking News
Home / Breaking News / ਕੈਨੇਡਾ ਤੇ ਭਾਰਤ ਦੀਆਂ ਸਰਕਾਰਾਂ ਕਸੂਤੀਆਂ ਫਸੀਆਂ

ਕੈਨੇਡਾ ਤੇ ਭਾਰਤ ਦੀਆਂ ਸਰਕਾਰਾਂ ਕਸੂਤੀਆਂ ਫਸੀਆਂ

ਨਵੀਂ ਦਿੱਲੀ, 22 ਫਰਵਰੀ (ਚੜ੍ਹਦੀਕਲਾ ਬਿਊਰੋ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਈ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਵਲੋਂ ਆਯੋਜਿਤ ਕੀਤੇ ਜਾਣ ਵਾਲੇ ਡਿਨਰ ਵਿੱਚ ਖਾਲਿਸਤਾਨ ਸਮਰਥਕ ਜਸਪਾਲ ਸਿੰਘ ਅਟਵਾਲ
ਨੂੰ ਸੱਦਣ ਉਤੇ ਕੈਨੇਡਾ ਅਤੇ ਭਾਰਤ ਦੋਵੇਂ ਹੀ ਸਰਕਾਰਾਂ ਕਸੂਤੀਆਂ ਫਸ ਗਈਆਂ ਹਨ।
ਜਸਪਾਲ ਸਿੰਘ ਅਟਵਾਲ ਉਤੇ ਇਲਜ਼ਾਮ ਹੈ ਕਿ ਉਸ ਨੇ 1986 ਵਿੱਚ ਵੈਨਕੂਵਰ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਮਲਕੀਤ ਸਿੰਘ ਸਿੱਧੂ ਦੀ ਹੱਤਿਆ ਦਾ ਯਤਨ ਕੀਤਾ ਸੀ। ਅਟਵਾਲ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੈਂਬਰ ਰਹਿ ਚੁੱਕਾ ਹੈ ਅਤੇ ਇਸ ਜਥੇਬੰਦੀ ਉਤੇ ਖਾੜਕੂਵਾਦ ਦੇ ਦੌਰਾਨ ਕੈਨੇਡਾ, ਅਮਰੀਕਾ, ਬਰਤਾਨੀਆ ਅਤੇ ਭਾਰਤ ਵਿੱਚ ਪਾਬੰਦੀ ਲੱਗੀ ਹੋਈ ਸੀ। ਅਟਵਾਲ ਅਤੇ ਤਿੰਨ ਹੋਰ ਵਿਅਕਤੀਆਂ ਉਤੇ ਦੋਸ਼ ਹੈ ਕਿ ਉਨ੍ਹਾਂ ਨੇ ਸਿੱਧੂ ਉਤੇ ਗੋਲੀਆਂ ਚਲਾਈਆਂ ਸਨ। ਅਟਵਾਲ ਨੇ ਇਨ੍ਹਾਂ ਦੋਸ਼ਾਂ ਨੂੰ ਸਵੀਕਾਰਿਆ ਵੀ ਸੀ। ਇਸ ਤੋਂ ਇਲਾਵਾ ਅਟਵਾਲ ਨੂੰ 1985 ਵਿੱਚ ਇਕ ਆਟੋਮੋਬਾਇਲ ਫਰਾਡ ਕੇਸ ਵਿੱਚ ਵੀ ਦੋਸ਼ੀ ਪਾਇਆ ਗਿਆ ਸੀ।
ਦੂਜੇ ਪਾਸੇ ਜਸਟਿਨ ਟਰੂਡੋ ਦੇ ਫੇਰੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਨ੍ਰਾਂ ਅਤੇ ਉਨ੍ਹਾਂ ਦੇ ਮੰਤਰੀਆਂ ਉਤੇ ਇਹ ਦੋਸ਼ ਲੱਗਦਾ ਆ ਰਿਹਾ ਹੈ ਕਿ ਉਹ ਖਾਲਿਸਤਾਨ ਨੂੰ ਸਮਰਥਨ ਦਿੰਦੇ ਆ ਰਹੇ ਹਨ। ਜਸਟਿਨ ਟਰੂਡੋ ਨੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦੌਰਾਨ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦਾ ਦੇਸ਼ ਕਿਸੇ ਵੀ ਵੱਖਵਾਦ ਨੂੰ ਸਮਰਥਨ ਨਹੀਂ ਦਿੰਦਾ। ਇਸ ਤੋਂ ਪਹਿਲਾਂ ਟਰੂਡੋ ਕੈਬਨਿਟ ਦੇ ਮੰਤਰੀ ਅਮਰਜੀਤ ਸੋਹੀ ਕੈਨੇਡਾ ਵਿੱਚ ਬਿਆਨ ਦੇ ਚੁੱਕੇ ਹਨ ਕਿ ਉਹ ਨਾ ਤਾਂ ਖਾਲਿਸਤਾਨ ਦਾ ਸਮਰਥਨ ਕਰਦੇ ਹਨ ਨਾ ਹੀ ਉਸ ਦੇ ਖਿਲਾਫ ਹਨ।
ਕੈਨੇਡਾ ਦੀ ਪ੍ਰੈਸ ਇਹ ਮਹਿਸੂਸ ਕਰਦੀ ਆ ਰਹੀ ਸੀ ਕਿ ਟਰੂਡੋ ਸਰਕਾਰ ਦੇ ਖਾਲਿਸਤਾਨੀਆਂ ਪ੍ਰਤੀ ਨਰਮ ਵਤੀਰੇ ਨੂੰ ਲੈ ਕੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਉਹੋ ਜਿਹਾ ਸਵਾਗਤ ਨਹੀਂ ਕੀਤਾ ਜਿਹੋ ਜਿਹਾ ਹੋਰਨਾ ਮੁਲਕਾਂ ਦੇ ਮੁਖੀਆਂ ਦਾ ਕਰਦੇ ਆਏ ਹਨ।
ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਇਸ ਮਸਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਿ ਉਸ ਨੂੰ (ਅਟਵਾਲ) ਨੂੰ ਸੱਦਾ ਨਹੀਂ ਦਿੱਤਾ ਜਾਣਾ ਚਾਹੀਦਾ ਸੀ। ਜਿਵੇਂ ਹੀ ਉਨ੍ਹਾਂ ਨੂੰ ਸੂਚਨਾ ਮਿਲੀ, ਉਨ੍ਹਾਂ ਨੇ ਇਸ ਨੂੰ ਕੈਂਸਲ ਕਰ ਦਿੱਤਾ। ਟਰੂਡੋ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਇਕ ਸਾਂਸਦ ਨੇ ਇਸ ਵਿਅਕਤੀ ਨੂੰ ਸੱਦਾ ਦਿੱਤਾ ਸੀ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *