Breaking News
Home / Breaking News / ਸ਼੍ਰੀਦੇਵੀ ਦਾ ਦੁਬਈ ‘ਚ ਦਿਲ ਦੇ ਦੌਰੇ ਕਾਰਨ ਦੇਹਾਂਤ

ਸ਼੍ਰੀਦੇਵੀ ਦਾ ਦੁਬਈ ‘ਚ ਦਿਲ ਦੇ ਦੌਰੇ ਕਾਰਨ ਦੇਹਾਂਤ

ਮੁੰਬਈ, 25 ਫਰਵਰੀ (ਚੜ੍ਹਦੀਕਲਾ ਬਿਊਰੋ) : ਬਾਲੀਵੁੱਡ ਅਦਾਕਾਰਾ ਸ੍ਰੀਦੇਵੀ ਦੀ ਸ਼ਨੀਵਾਰ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਅਜੇ ਸਿਰਫ 54 ਸਾਲ ਦੀ ਸੀ। ਉਸ ਨੇ ਦੁਬਈ ‘ਚ ਆਖਰੀ ਸਾਹ ਲਿਆ। ਸ੍ਰੀਦੇਵੀ ਇਕ ਵਿਆਹ ਸਮਾਰੋਹ ‘ਚ ਸ਼ਾਮਲ ਹੋਣ ਦੁਬਈ ਗਈ ਸੀ। ਉਨ੍ਹਾਂ ਦੀ ਮੌਤ ਦੀ ਖਬਰ ਦੀ ਪੁਸ਼ਟੀ ਸੰਜੇ ਕਪੂਰ ਨੇ ਕੀਤੀ। ਸੂਤਰਾਂ ਅਨੁਸਾਰ ਸੋਮਵਾਰ ਨੂੰ ਦੁਪਹਿਰ 12 ਵਜੇ ਸ਼੍ਰੀਦੇਵੀ ਦਾ ਅੰਤਿਮ ਸੰਸਕਾਰ ਮੁੰਬਈ ਦੇ ਸਾਂਤਾਕਰੂਜ਼ ਵਿਖੇ ਕੀਤਾ ਜਾਵੇਗਾ। ਵਰਸੋਵਾ ਦੇ ਵਾਸਵਾਨੀ ਵਿਲਾ ਵਿਚ ਸਵੇਰੇ 9 ਤੋਂ 11 ਵਜੇ ਤੱਕ ਸ਼੍ਰੀਦੇਵੀ ਦੇ ਅੰਤਿਮ ਦਰਸ਼ਨ ਕੀਤੇ ਜਾ ਸਕਣਗੇ।
ਦੱਸਣਯੋਗ ਹੈ ਕਿ 54 ਸਾਲਾਂ ਸ਼੍ਰੀਦੇਵੀ ਦਾ ਜਨਮ 13 ਅਗਸਤ 1963 ਨੂੰ ਹੋਇਆ ਤੇ ਉਨ੍ਹਾਂ ਨੇ 1970 ‘ਚ ਬਾਲ ਕਲਾਕਾਰ ਦੇ ਰੂਪ ‘ਚ ਤਾਮਿਲ ਫਿਲਮ ਤੋਂ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਬਹੁਤ ਸਾਰੀਆਂ ਤਾਮਿਲ ਫਿਲਮਾਂ, ਮਲਿਆਲਮ, ਕੰਨੜ, ਹਿੰਦੀ ਫਿਲਮਾਂ ‘ਚ ਕੰਮ ਕੀਤਾ। ਬਾਲੀਵੁੱਡ ‘ਚ ਸ਼੍ਰੀਦੇਵੀ ਨੇ ਫਿਲਮ ‘ਸੋਲਹਵਾਂ ਸਾਵਨ’ ਨਾਲ ਸ਼ੁਰੂਆਤ ਕੀਤੀ। 2 ਜੂਨ 1996 ‘ਚ ਉਨ੍ਹਾਂ ਨੇ ਨਿਰਦੇਸ਼ਕ ਬੋਨੀ ਕਪੂਰ ਨਾਲ ਵਿਆਹ ਕਰ ਲਿਆ। ਸ਼੍ਰੀਦੇਵੀ ਦੀਆਂ 2 ਬੇਟੀਆਂ ਜਾਨਵੀ ਕਪੂਰ ਤੇ ਖੁਸ਼ੀ ਕਪੂਰ ਹਨ। ਬੋਨੀ ਕਪੂਰ ਮਸ਼ਹੂਰ ਅਦਾਕਾਰ ਅਨਿਲ ਕਪੂਰ ਦਾ ਭਰਾ ਹੈ। ਦੋ ਦਹਾਕਿਆਂ ਤਕ ਸਿਲਵਰ ਸਕਰੀਨ ‘ਤੇ ਸਾਰਿਆਂ ਦਾ ਮਨ ਮੋਹਣ ਵਾਲੀ ਸ਼੍ਰੀਦੇਵੀ ਨੇ ਹਾਲ ਹੀ ‘ਚ ‘ਮੌਮ’ ਫਿਲਮ ‘ਚ ਅਹਿਮ ਭੂਮਿਕਾ ਨਿਭਾਈ ਸੀ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *