Breaking News
Home / Breaking News / ਕਾਂਗਰਸ ਦੇ 48 ਸਾਲਾਂ ਨਾਲੋਂ ਸਾਡੇ 48 ਮਹੀਨੇ ਬਿਹਤਰ: ਮੋਦੀ

ਕਾਂਗਰਸ ਦੇ 48 ਸਾਲਾਂ ਨਾਲੋਂ ਸਾਡੇ 48 ਮਹੀਨੇ ਬਿਹਤਰ: ਮੋਦੀ

ਪਾਡੂਚਿਰੀ, 25 ਫਰਵਰੀ (ਚੜ੍ਹਦੀਕਲਾ ਬਿਊਰੋ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ‘ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਇਕ ਪਰਿਵਾਰ ਨੇ ਦੇਸ਼ ‘ਤੇ 4 ਦਹਾਕਿਆਂ ਤੋਂ ਜ਼ਿਆਦਾ ਸਮੇਂ ਤੱਕ ਸਾਸ਼ਨ ਕੀਤਾ। ਅਜਿਹੇ ਵਿਚ ਦੇਸ਼ ਤੈਅ ਕਰੇ ਕਿ ਕਾਂਗਰਸ ਦੇ 48 ਸਾਲ ਬੇਹਤਰ ਸਨ ਜਾਂ ਸਾਡੇ 48 ਮਹੀਨੇ। ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਇਕ ਵੰਸ਼ ਦੀ ਲੀਡਰਸ਼ਿਪ ਵਾਲੀ ਸਰਕਾਰ ਅਤੇ ਵਿਕਾਸ ਮੁਖੀ ਕੌਮੀ ਜਮਹੂਰੀ ਗਠਜੋੜ ਸਰਕਾਰ ਦੇ ਕੰਮ ਕਾਜ ਦੀ ਤੁਲਨਾ ਕਰਨ ਲਈ ਕਿਹਾ। ਉਨ੍ਹਾਂ ਨੇ ਭਾਜਪਾ ਦੁਆਰਾ ਆਯੋਜਿਤ ਇਕ ਜਨ ਸਭਾ ਵਿਚ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੀਆਂ ਸਰਕਾਰਾਂ ਦਾ ਅਸਿੱਧੇ ਤੌਰ ‘ਤੇ ਵਰਣਨ ਕਰਦੇ ਹੋਏ ਕਿਹਾ ਕਿ, ”ਇਕ ਪਰਿਵਾਰ ਨੇ 48 ਸਾਲਾਂ ਤੱਕ ਪ੍ਰਤੱਖ ਜਾਂ ਅਪ੍ਰਤੱਖ ਤਰੀਕੇ ਨਾਲ ਸਾਸ਼ਨ ਕੀਤਾ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕੌਮੀ ਜਮਹੂਰੀ ਗਠਜੋੜ ਸਰਕਾਰ ਹੈ ਜੋ ਸਾਲ ਦੇ ਮਈ ਮਹੀਨੇ ਵਿਚ ਆਪਣੇ 48 ਮਹੀਨੇ (4 ਸਾਲ) ਪੂਰੇ ਕਰੇਗੀ।
ਉਨ੍ਹਾਂ ਨੇ ਕਿਹਾ ਕਿ ਬੁੱਧੀਜੀਵੀ ਕਾਂਗਰਸ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗਠਜੋੜ ਸਰਕਾਰ ਦੇ ਕਾਰਜ ਕਾਲ ਵਿਚ ਹਾਸਲ ਕੀਤੀਆਂ ਗਈਆਂ ਪ੍ਰਾਪਤੀਆਂ ਵਿਚਾਲੇ ਅੰਤਰ ‘ਤੇ ਚਰਚਾ ਕਰ ਸਕਦੇ ਹਨ। ਪਾਡੂਚਿਰੀ ਵਿਚ ਕਾਂਗਰਸ ਸਰਕਾਰ ‘ਤੇ ਹਮਲਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਾਸ਼ਤ ਪ੍ਰਦੇਸ਼ ਵਿਚ ਬੇਹੱਦ ਖ਼ਰਾਬ ਬੁਨਿਆਦੀ ਢਾਂਚਾ ਹੈ ਅਤੇ ਇਹ ਕਾਂਗਰਸ ਸਭਿਆਚਾਰ ਦਾ ਸ਼ਿਕਾਰ ਹੋਇਆ ਹੈ। ਮੋਦੀ ਨੇ ਕਿਹਾ ਕਿ ਭਾਜਪਾ ਕਰਨਾਟਕ ਅਤੇ ਹੋਰਨਾਂ ਸੂਬਿਆਂ ਵਿਚ ਆਉਂਦੀਆਂ ਚੋਣਾਂ ਜਿੱਤੇਗੀ। ਉਨ੍ਹਾਂ ਨੇ ਪੰਜਾਬ ਵਿਚ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਵਰਣਨ ਨਹੀਂ ਕੀਤਾ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *