Breaking News
Home / Breaking News / ਕੀਰਤਪੁਰ ਸਾਹਿਬ ਵਿਖੇ ਹੋਲਾ-ਮੱਹਲਾ ਸਮਾਗਮ ਪੁਰਾਤਨ ਰਵਾਇਤਾਂ ਨਾਲ ਸ਼ੁਰ

ਕੀਰਤਪੁਰ ਸਾਹਿਬ ਵਿਖੇ ਹੋਲਾ-ਮੱਹਲਾ ਸਮਾਗਮ ਪੁਰਾਤਨ ਰਵਾਇਤਾਂ ਨਾਲ ਸ਼ੁਰ

ਕੀਰਤਪੁਰ ਸਾਹਿਬ, 25 ਫਰਵਰੀ (ਬੁੱਧ ਸਿੰਘ ਰਾਣਾ/ਮਨਦੀਪ ਸਿੰਘ ਰਾਣਾ): ਖ਼ਾਲਸਾਈ ਸ਼ਾਨ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਦਾ ਪਹਿਲਾ ਪੜਾਅ ਅੱਜ ਗੁਰਦੁਆਰਾ ਪਤਾਲਪੁਰੀ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਪੂਰੇ ਜਾਹੋ ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਆਰੰਭ ਹੋ ਗਿਆ। ਸਵੇਰ ਵੇਲੇ ਧੁਰ ਕੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਦੱਸਿਆ ਕਿ ਬਾਹਰੋਂ ਆਉਣ ਵਾਲੀ ਸੰਗਤ ਲਈ ਆਰਜ਼ੀ ਰਿਹਾਇਸ਼, ਟੈਂਟ ਤੇ ਲੰਗਰਾਂ ਦੇ ਪੁੱਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ, ਵੱਡੀ ਗਿਣਤੀ ਵਿੱਚ ਸੰਗਤਾਂ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਉਂਦੀਆਂ ਹੋਈਆਂ ਗੁਰੂ ਨਗਰੀ ਵੱਲ ਵਹੀਰਾਂ ਘੱਤ ਕੇ ਪਹੁੰਚ ਰਹੀਆਂ ਹਨ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *