Breaking News
Home / Breaking News / ਕਾਂਗਰਸ ਦੀ ਜਿੱਤ, ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ: ਕੈਪਟਨ

ਕਾਂਗਰਸ ਦੀ ਜਿੱਤ, ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ: ਕੈਪਟਨ

ਚੰਡੀਗੜ੍ਹ, , 27 ਫਰਵਰੀ (ਚੜ੍ਹਦੀਕਲਾ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੁਧਿਆਣਾ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੇ ਕਾਂਗਰਸ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ ਅਤੇ ਬੀਤੇ ਇੱਕ ਸਾਲ ਵਿੱਚ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦੇ ਹੱਕ ਵਿੱਚ ਲੋਕਾਂ ਨੇ ਸਪੱਸ਼ਟ ਫਤਵਾ ਦਿੱਤਾ ਹੈ। ਚੋਣ ਨਤੀਜਿਆਂ ਦੇ ਸਵਾਗਤ ਵਿੱਚ ਜਾਰੀ ਬਿਆਨ ‘ਚ ਮੁੱਖ ਮੰਤਰੀ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਚੋਣਾਂ ਵਿੱਚ ਪਾਰਟੀ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਸ ਨੂੰ ਸੂਬੇ ਵਿੱਚ ਵਿਰੋਧੀ ਪਾਰਟੀਆਂ ਦੇ ਮੁਕੰਮਲ ਸਫਾਇਆ ਦੇ ਸੂਚਕ ਕਰਾਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਾਂਗਰਸ ਦੀ ਹੂੰਝਾਫੇਰ ਜਿੱਤ ਲਈ ਪਾਰਟੀ ਵਰਕਰਾਂ ਅਤੇ ਲੀਡਰਾਂ ਸਮੇਤ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਵਧਾਈ ਦਿੱਤੀ ਜਿਸ ਵਿੱਚ ਪਾਰਟੀ ਨੇ ਨਗਰ ਨਿਗਮ ਦੀਆਂ 95 ਸੀਟਾਂ ਵਿੱਚੋਂ 62 ਸੀਟਾਂ ‘ਤੇ ਜਿੱਤ ਹਾਸਲ ਕੀਤੀ। ਇਸ ਦੌਰਾਨ ਸ੍ਰੀ ਜਾਖੜ ਨੇ ਆਖਿਆ ਕਿ ਪਾਰਟੀ ਦੀ ਜਿੱਤ ਨਾਲ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ

About admin

Check Also

ਗੁਜਰਾਤ ਮਗਰੋਂ ਪੰਜਾਬ ‘ਚ ਮਰੀਜ਼ਾਂ ਨੂੰ ਚੜੇਗਾ ਬੱਕਰੀ ਦਾ ਖ਼ੂਨ

ਚੜ੍ਹਦੀਕਲਾ ਬਿਊਰੋ ================ ਲੁਧਿਆਣਾ, 20 ਮਈ : ਲੁਧਿਆਣਾ ਦੇ ਸਰਕਾਰੀ ਆਯੁਰਵੈਦਿਕ ਹਸਪਤਾਲ ਵਿੱਚ ਥੈਲੇਸੀਮੀਆ ਦੇ …

Leave a Reply

Your email address will not be published. Required fields are marked *