Breaking News
Home / Breaking News / ਭਰਾ ਹਰਜੀਤ ਚੱਢਾ ਤੇ ਮਹਿਲਾ ਪ੍ਰਿੰਸੀਪਲ ਸਣੇ 9 ਗ੍ਰਿਫ਼ਤਾਰ

ਭਰਾ ਹਰਜੀਤ ਚੱਢਾ ਤੇ ਮਹਿਲਾ ਪ੍ਰਿੰਸੀਪਲ ਸਣੇ 9 ਗ੍ਰਿਫ਼ਤਾਰ

ਚੰਡੀਗੜ੍ਹ, 27 ਫਰਵਰੀ (ਪੱਤਰ ਪ੍ਰੇਰਕ) :  ਬਹੁ-ਚਰਚਿਤ ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ਵਿਚ ਪੁਲਿਸ ਨੇ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ 9 ਵਿਅਕਤੀਆਂ ਵਿਚ ਮ੍ਰਿਤਕ ਇੰਦਰਪ੍ਰੀਤ ਚੱਢਾ ਦਾ ਭਰਾ ਹਰਜੀਤ ਸਿੰਘ ਚੱਢਾ, ਚਰਚਿਤ ਪ੍ਰਿੰਸੀਪਲ ਔਰਤ ਸਮੇਤ ਦੋ ਔਰਤਾਂ ਸ਼ਾਮਿਲ ਹਨ। ਇਹ ਗਿਫ਼ਤਾਰੀ ਉਸ ਵੇਲੇ ਕੀਤੀ ਗਈ ਜਦੋਂ ਐਸ. ਆਈ. ਟੀ. ਵਲੋਂ ਇਨ੍ਹਾਂ ਸਭ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਦੱਸਣਯੋਗ ਹੈ ਕਿ ਪਿਤਾ ਚਰਨਜੀਤ ਸਿੰਘ ਚੱਢਾ ਦਾ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁੱਤਰ ਇੰਦਰਪ੍ਰੀਤ ਚੱਢਾ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇੰਦਰਪ੍ਰੀਤ ਨੇ ਖੁਦਕੁਸ਼ੀ ਤੋਂ ਪਹਿਲਾਂ ਸੁਸਾਈਡ ਨੋਟ ਵਿਚ ਕੁਝ ਵਿਅਕਤੀਆਂ ਦਾ ਜ਼ਿਕਰ ਕੀਤਾ ਸੀ। ਖੁਦਕੁਸ਼ੀ ਨੋਟ ਦੇ ਆਧਾਰ ‘ਤੇ ਪੁਲਿਸ ਨੇ 11 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਬਾਅਦ ਵਿਚ ਪੁਲਿਸ ਨੇ ਇੰਦਰਪ੍ਰੀਤ ਚੱਢਾ ਦੇ ਪੁੱਤਰ ਦੇ ਬਿਆਨਾਂ ‘ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *