Breaking News
Home / Breaking News / ਅਕਾਲੀ ਦਲ ਨੇ ਸਰਕਾਰਾਂ ਦੇ ਲੋਕ ਵਿਰੋਧੀ ਫ਼ੈਸਲਿਆਂ ਦਾ ਹਮੇਸ਼ਾਂ ਵਿਰੋਧ ਕੀਤਾ: ਸੁਖਬੀਰ

ਅਕਾਲੀ ਦਲ ਨੇ ਸਰਕਾਰਾਂ ਦੇ ਲੋਕ ਵਿਰੋਧੀ ਫ਼ੈਸਲਿਆਂ ਦਾ ਹਮੇਸ਼ਾਂ ਵਿਰੋਧ ਕੀਤਾ: ਸੁਖਬੀਰ

ਸ੍ਰੀ ਅਨੰਦਪੁਰ ਸਾਹਿਬ, 1 ਮਾਰਚ (ਤਰਲੋਚਨ ਸਿੰਘ, ਬੁੱਧ ਸਿੰਘ ਰਾਣਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੋਂ ਜਬਰ ਅਤੇ ਜੁਲਮ ਖਿਲਾਫ ਲੜਣ ਦੇ ਦਿੱਤੇ ਸਿਧਾਂਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਸਮੇਂ ਸਮੇਂ ਦੀਆਂ ਸਰਕਾਰਾਂ ਦੇ ਲੋਕ ਵਿਰੋਧੀ ਫ਼ੈਸਲਿਆਂ ਦਾ ਡੱਟਕੇ ਮੁਕਾਬਲਾ ਹੀ ਨਹੀਂ ਕੀਤਾ ਬਲਕਿ ਅਜਿਹੇ ਸਮੇਂ ਉਨ੍ਹਾਂ ਦੀ ਪਾਰਟੀ ਨੇ ਲੋਕਾਂ ਦੀ ਅਗਵਾਈ ਕੀਤੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਆਪਣੇ ਕਰੀਬ 1 ਸਾਲ ਦੇ ਸ਼ਾਸ਼ਨ ਕਾਲ ‘ਚ ਲੋਕ ਭਲਾਈ ਦੇ ਕੰਮ ਕਰਨ ਦੀ ਬਜਾਏ ਆਟਾ ਦਾਲ, ਸਗਨ ਸਕੀਮਾਂ ਅਤੇ ਕਰੀਬ 800 ਦੇ ਕਰੀਬ ਸਰਕਾਰੀ ਸਕੂਲ ਬੰਦ ਕਰਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀਆਂ ਰਵਾਇਤਾਂ ਅਨੁਸਾਰ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਸਬੰਧੀ ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *