Breaking News
Home / Breaking News / ਬਾਂਦੀਪੋਰਾ ਮੁਕਾਬਲੇ ‘ਚ ਸੁਰੱਖਿਆ ਬਲਾਂ ਵੱਲੋਂ 1 ਅਤਿਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ

ਬਾਂਦੀਪੋਰਾ ਮੁਕਾਬਲੇ ‘ਚ ਸੁਰੱਖਿਆ ਬਲਾਂ ਵੱਲੋਂ 1 ਅਤਿਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ

ਸ੍ਰੀਨਗਰ , 1 ਮਾਰਚ (ਪੱਤਰ ਪ੍ਰੇਰਕ) : ਜੰਮੂ-ਕਸ਼ਮੀਰ ਦੇ ਬਾਂਦੀਪੋਰਾ ‘ਚ ਮੁਕਾਬਲੇ ਦੌਰਾਨ ਸੁਰੱਖਿਆ ਫੋਰਸ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਮੀਡੀਆ ਰਿਪੋਰਟਸ ਮੁਤਾਬਕ ਇਕ ਹੋਰ ਅੱਤਵਾਦੀ ਦੇ ਲੁਕੇ ਹੋਣ ਦਾ ਸ਼ੱਕ ਹੈ ਜਿਸ ਕਾਰਨ ਫੌਜ ਨੇ ਇਲਾਕੇ ਨੂੰ ਘੇਰ ਕੇ ਰੱਖਿਆ ਹੋਇਆ ਹੈ। ਫਿਲਹਾਲ ਮੁਕਾਬਲਾ ਜਾਰੀ ਹੈ। ਫੌਜ ਨੇ ਅੱਜ ਸਵੇਰੇ ਹੀ ਬਾਂਦੀਪੋਰਾ ਦੇ ਹਾਜਿਨ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦਾ ਸ਼ੱਕ ਹੋਣ ‘ਤੇ ਕਾਰਡਨ ਤਲਾਸ਼ੀ ਮੁਹਿੰਮ ਚਲਾਈ। ਫੌਜ ਵਲੋਂ ਚਲਾਈ ਗਈ ਸਰਚ ਮੁਹਿੰਮ ਕਾਰਨ ਅੱਤਵਾਦੀ ਘਬਰਾ ਗਏ ਅਤੇ ਉਨ੍ਹਾਂ ਨੇ ਸੁਰੱਖਿਆ ਫੋਰਸ ਨੂੰ ਦੇਖਦੇ ਹੀ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਫੌਜ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਸੂਚਨਾ ਮੁਤਾਬਕ ਫੌਜ ਨੂੰ ਸ਼ੱਕ ਹੈ ਕਿ ਇਲਾਕੇ ‘ਚ ਲੁਕੇ ਹੋਏ ਅਤਿਵਾਦੀਆਂ ਦੀ ਗਿਣਤੀ 4 ਜਾਂ 5 ਵੀ ਹੋ ਸਕਦੀ ਹੈ। ਇਥੇ ਇਹ ਗੱਲ ਵਰਣਨਯੋਗ ਹੈ ਕਿ ਪਾਕਿਸਤਾਨ ਵੱਲੋਂ ਕੱਲ੍ਹ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਜੰਮੂ-ਕਸ਼ਮੀਰ ਦੇ ਰਾਜੌਰੀ, ਸੁੰਦਰਬਨੀ, ਨੌਸ਼ਹਿਰਾ, ਕਲਲ ਅਤੇ ਖੌਰ ਸੈਕਟਰ ‘ਚ ਕੰਟਰੋਲ ਰੇਖਾ ਦੇ ਆਲੇ-ਦੁਆਲੇ ਗੋਲੀਬਾਰੀ ਕੀਤੀ ਗਈ ਸੀ । ਪਾਕਿਸਤਾਨ ਨੇ ਭਾਰਤੀ ਚੌਂਕੀਆਂ ਅਤੇ

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *