Breaking News
Home / Breaking News / ਵਿਸ਼ਵਾਸ ਜਿੱਤਣ ਦੀ ਕੋਸ਼ਿਸ਼ ਕਰਾਂਗਾ’

ਵਿਸ਼ਵਾਸ ਜਿੱਤਣ ਦੀ ਕੋਸ਼ਿਸ਼ ਕਰਾਂਗਾ’

ਨਵੀਂ ਦਿੱਲੀ, 5 ਮਾਰਚ (ਪੱਤਰ ਪ੍ਰੇਰਕ) : ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਉਹ ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਦੇ ਲੋਕਾਂ ਦੇ ਜਨਾਦੇਸ਼ ਦਾ ਸਵਾਗਤ ਕਰਦੇ ਹਨ ਅਤੇ ਖੇਤਰ ਦੇ ਲੋਕਾਂ ਦਾ ਵਿਸ਼ਵਾਸ ਫਿਰ ਤੋਂ ਜਿੱਤਣ ਲਈ ਵਚਨਬੱਧ ਹਨ। ਪੂਰਬ-ਉੱਤਰ ਦੇ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਸ਼ਨੀਵਾਰ ਨੂੰ ਐਲਾਨ ਨਤੀਜਿਆਂ ‘ਚ ਜਿੱਥੇ ਕਾਂਗਰਸ ਨਗਾਲੈਂਡ ਅਤੇ ਤ੍ਰਿਪੁਰਾ ਦਾ ਖਾਤਾ ਵੀ ਨਹੀਂ ਖੁੱਲ੍ਹ ਸਕਿਆ, ਉੱਥੇ ਹੀ ਮੇਘਾਲਿਆ ‘ਚ 21 ਸੀਟਾਂ ਨਾਲ ਉਹ ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਸਰਕਾਰ ਨਹੀਂ ਬਣਾ ਪਾ ਰਹੀ ਹੈ। ਰਾਹੁਲ ਨੇ ਟਵੀਟ ਕਰ ਕੇ ਕਿਹਾ,”ਕਾਂਗਰਸ ਪਾਰਟੀ ਤ੍ਰਿਪੁਰਾ, ਨਗਾਲੈਂਡ ਅਤੇ ਮੇਘਾਲਿਆ ਦੇ ਲੋਕਾਂ ਦੇ ਜਨਾਦੇਸ਼ ਦਾ ਸਨਮਾਨ ਕਰਦੀ ਹੈ।” ਉਨ੍ਹਾਂ ਨੇ ਕਿਹਾ,”ਅਸੀਂ ਪੂਰਬ-ਉੱਤਰ ‘ਚ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦਾ ਵਿਸ਼ਵਾਸ ਫਿਰ ਤੋਂ ਜਿੱਤਣ ਲਈ ਵਚਨਬੱਧ ਹਾਂ।” ਉਨ੍ਹਾਂ ਨੇ ਕਿਹਾ,”ਮੈਂ ਪਾਰਟੀ ਲਈ ਕੰਮ ਕਰਨ ਵਾਲੇ ਹਰੇਕ ਕਾਂਗਰਸ ਵਰਕਰ ਦਾ ਦਿਲੋਂ ਆਭਾਰ ਜ਼ਾਹਰ ਕਰਦਾ ਹਾਂ।”

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *