Breaking News
Home / Breaking News / ਗੋਸਾਈਂ ਕਤਲ ਮਾਮਲੇ ‘ਚ ਮਿੰਟੂ ਦਾ ਐਨ.ਆਈ.ਏ. ਵੱਲੋਂ ਰਿਮਾਂਡ

ਗੋਸਾਈਂ ਕਤਲ ਮਾਮਲੇ ‘ਚ ਮਿੰਟੂ ਦਾ ਐਨ.ਆਈ.ਏ. ਵੱਲੋਂ ਰਿਮਾਂਡ

ਮੋਹਾਲੀ, 5 ਮਾਰਚ (ਪੱਤਰ ਪ੍ਰੇਰਕ) : ਆਰ. ਐਸ. ਐਸ. ਆਗੂ ਰਵਿੰਦਰ ਗੋਸਾਈਂ ਕਤਲ ਮਾਮਲੇ ‘ਚ ਅਦਾਲਤ ਨੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁਲਜ਼ਮ ਹਰਮਿੰਦਰ ਸਿੰਘ ਮਿੰਟੂ ਨੂੰ 4 ਦਿਨ ਲਈ ਐਨ.ਆਈ.ਏ. ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਕੈਪਟਨ ਸਰਕਾਰ ਨੇ ਕਾਫੀ ਸਵਾਲ ਉੱਠਣ ਤੋਂ ਬਾਅਦ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਨੂੰ ਸੌਂਪ ਦਿੱਤੀ ਸੀ। ਇਸ ਤੋਂ ਪਹਿਲਾਂ ਲੁਧਿਆਣਾ ਪੁਲਿਸ ਨੇ ਰਮਨਦੀਪ ਸਿੰਘ ਅਤੇ ਹਰਦੀਪ ਸਿੰਘ ਸ਼ੇਰਾ ਤੋਂ ਕਾਫੀ ਵਿਸਥਾਰਪੂਰਵਕ ਪੁੱਛਗਿੱਛ ਕੀਤੀ ਸੀ। ਪੁਲੀਸ ਨੇ ਹਮਲਾਵਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਮੇਰਠ ਨਿਵਾਸੀ ਪਾਹਰ ਸਿੰਘ ਗ੍ਰਿਫਤਾਰ ਕੀਤਾ ਹੈ। ਐਨ.ਆਈ.ਏ. ਮੁਤਾਬਕ ਉਸ ਨੇ ਗ੍ਰਿਫਤਾਰ ਹਰਦੀਪ ਸਿੰਘ ਉਰਫ਼ ਸ਼ੇਰਾ ਨੂੰ ਹਥਿਆਰ ਉਪਲਬਧ ਕਰਵਾਏ ਸਨ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *