Breaking News
Home / Breaking News / ਮੁੱਖ ਮੰਤਰੀ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੂਜਾ ਪੜਾਅ ਦੇਸ਼ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੂਜਾ ਪੜਾਅ ਦੇਸ਼ ਨੂੰ ਸਮਰਪਿਤ

ਕਰਤਾਰਪੁਰ, 6 ਮਾਰਚ (ਪੱਤਰ ਪ੍ਰੇਰਕ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਵਿਸ਼ਵ ਪੱਧਰੀ ਜੰਗ-ਏ-ਆਜ਼ਾਦੀ ਯਾਦਗਾਰ ਦੇ ਦੂਜੇ ਪੜਾਅ ਨੂੰ ਰਾਸ਼ਟਰ ਨੂੰ ਸਮਰਪਿਤ ਕਰਦਿਆਂ ਅਗਾਮੀ ਬਜਟ ਵਿਚ ਯਾਦਗਾਰ ਦੇ ਤੀਜੇ ਪੜਾਅ ਨੂੰ ਮੁਕੰਮਲ ਕਰਨ ਲਈ 25 ਕਰੋੜ ਰੁਪੈ ਦਾ ਉਪਬੰਧ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਯਾਦਗਾਰ ਦੇ ਪਹਿਲੇ ਪੜਾਅ ਦੇ ਨਿਰਮਾਣ ਲਈ ਬਕਾਇਆ 9.5 ਕਰੋੜ ਰੁਪੈ ਦੀ ਰਾਸ਼ੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਅਜੀਤ ਅਖਬਾਰ ਸਮੂਹ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੀ ਅਗਵਾਈ ਵਾਲੀ ਟੀਮ ਨੂੰ ਇਸ ਵਿਲੱਖਣ ਸੰਕਲਪ ਨੂੰ ਮੂਰਤੀਮਾਨ ਕਰਨ ਲਈ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜੋ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਾਰਤੀ ਆਜਾਦੀ ਸੰਘਰਸ਼ ਦੇ ਅਡੋਲ ਜ਼ਜ਼ਬੇ ਬਾਰੇ ਪ੍ਰੇਰਿਤ ਕਰਦਾ ਰਹੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਅਤੇ ਅੰਮ੍ਰਿਤਸਰ ਵਿਖੇ ਜੰਗੀ ਯਾਦਗਾਰ ਦੇ ਦੋ ਮਾਣਮੱਤੇ ਪ੍ਰਾਜੈਕਟ ਸੂਬੇ ਨੂੰ ਦੇਣ ਲਈ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦ੍ਰਿਸ਼ਟੀਕੋਟ ਦੀ ਵੀ ਪ੍ਰਸ਼ੰਸ਼ਾ ਕੀਤੀ।
ਮੁੱਖ ਮੰਤਰੀ ਨੇ ਉੱਘੇ ਇਤਿਹਾਸਕਾਰ ਡਾ. ਕ੍ਰਿਪਾਲ ਸਿੰਘ ਤੋਂ ਇਲਾਵਾ ਡਾ. ਗਰੇਵਾਲ , ਡਾ. ਜਸਪਾਲ ਸਿੰਘ, ਪ੍ਰੋ. ਪ੍ਰਿਥੀਪਾਲ ਸਿੰਘ, ਡਾ. ਟੁਟੇਜਾ ਤੇ ਡਾ. ਹਰੀਸ਼ ਸ਼ਰਮਾ ‘ਤੇ ਅਧਾਰਿਤ ਜੰਗ-ਏ-ਆਜ਼ਾਦੀ ਯਾਦਗਾਰ ਕਮੇਟੀ ਨੂੰ ਭਰੋਸਾ

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *