Breaking News
Home / Breaking News / ਮੂਰਤੀਆਂ ਤੋੜਨ ਵਾਲਿਆਂ ਖਿਲਾਫ਼ ਹੋਵੇ ਸਖ਼ਤ ਕਾਰਵਾਈ : ਮੋਦੀ

ਮੂਰਤੀਆਂ ਤੋੜਨ ਵਾਲਿਆਂ ਖਿਲਾਫ਼ ਹੋਵੇ ਸਖ਼ਤ ਕਾਰਵਾਈ : ਮੋਦੀ

ਨਵੀਂ ਦਿੱਲੀ , 7 ਮਾਰਚ (ਪੱਤਰ ਪ੍ਰੇਰਕ) : ਤਾਮਿਲਨਾਢੂ ਦੇ ਵੇਲੋਰ ਜ਼ਿਲੇ ‘ਚ ਮੰਗਲਵਾਰ ਦੇਰ ਰਾਤ ਸਮਾਜ ਸੁਧਾਰਕ ਅਤੇ ਦ੍ਰਰਵਿੜ ਲਹਿਰ ਦੇ ਬਾਨੀ ਈ.ਵੀ. ਰਾਮਾਸਾਮੀ ‘ਪੇਰੀਯਾਰ’ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਅਦ ਹੁਣ ਦੱਖਣੀ ਕੋਲਕਾਤਾ ‘ਚ ਜਨਸੰਘ ਦੇ ਸੰਸਥਾਪਕ ਸ਼ਿਆਮ ਪ੍ਰਸਾਦ ਮੁਖਰਜੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਸੂਚਨਾ ਮਿਲੀ ਹੈ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਮੂਰਤੀ ਨੂੰ ਨੁਕਸਾਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਸੋਮਵਾਰ ਨੂੰ ਤ੍ਰਿਪੁਰਾ ‘ਚ ਵਲਾਦੀਮੀਰ ਲੇਨਿਨ ਦੀ ਮੂਰਤੀ ਨੂੰ ਅਣਪਛਾਤੇ ਭਾਜਪਾ ਕਾਰਕੁੰਨਾਂ ਨੇ ਤੋੜ ਦਿੱਤਾ ਸੀ। ਜ਼ਿਲ੍ਹੇ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ‘ਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਦੀ ਪਛਾਣ ਮੁਥੂਰਮਨ ਅਤੇ ਫ੍ਰਾਂਸਿਸ ਦੇ ਤੌਰ ‘ਤੇ ਹੋਈ ਹੈ। ਇਨ੍ਹਾਂ ਦੋਵਾਂ ਨੇ ਨਸ਼ੇ ਦੀ ਹਾਲਤ ‘ਚ ਤਿਰੂਪਤੂਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੂਰਤੀਆਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਤ੍ਰਿਪੁਰਾ ‘ਚ ਮੂਰਤੀਆਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ‘ਤੇ ਗ੍ਰਹਿਮੰਤਰੀ ਰਾਜਨਾਥ ਸਿੰਘ ਨਾਲ ਗੱਲਬਾਤ ਕੀਤੀ , ਗ੍ਰਹਿ ਮੰਤਰੀ ਨੇ ਸੂਬਾ ਸਰਕਾਰ ਨੂੰ ਸਖਤ ਕਾਰਵਾਈ ਕਰਨ ਲਈ ਕਿਹਾ ਹੈ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *