Breaking News
Home / Breaking News / ਕਰਨਾਟਕ ਦੇ ਲੋਕਾਯੁਕਤ ਜਸਟਿਸ ਸ਼ੈੱਟੀ ‘ਤੇ ਚਾਕੂ ਨਾਲ ਹਮਲਾ, ਹਾਲਤ ਨਾਜ਼ੁਕ

ਕਰਨਾਟਕ ਦੇ ਲੋਕਾਯੁਕਤ ਜਸਟਿਸ ਸ਼ੈੱਟੀ ‘ਤੇ ਚਾਕੂ ਨਾਲ ਹਮਲਾ, ਹਾਲਤ ਨਾਜ਼ੁਕ

ਬੰਗਲੁਰੂ, 7 ਮਾਰਚ (ਪੱਤਰ ਪ੍ਰੇਰਕ) : ਕਰਨਾਟਕ ਦੇ ਲੋਕਯੁਕਤ ਜਸਟਿਸ ਵਿਸ਼ਵਨਾਥ ਸ਼ੈੱਟੀ ‘ਤੇ ਬੁੱਧਵਾਰ ਨੂੰ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਸੂਤਰਾਂ ਅਨੁਸਾਰ ਲੋਕਾਯੁਕਤ ਦੇ ਦਫ਼ਤਰ ਵਿਚ ਦਾਖਲ ਹੋ ਕੇ ਉਨ੍ਹਾਂ ‘ਤੇ ਚਾਕੂਆਂ ਨਾਲ ਕਈ ਵਾਰ ਕੀਤੇ ਗਏ ਹਨ। ਹਮਲੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਅਨੁਸਾਰ ਤੇਜਸ ਸ਼ਰਮਾ ਨਾਮ ਦੇ ਵਿਅਕਤੀ ਨੇ ਜਸਟਿਸ ‘ਤੇ ਹਮਲਾ ਕੀਤਾ ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੂਸਰੇ ਪਾਸੇ ਇਸ ਘਟਨਾ ਤੋਂ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਿਆ ਵੀ ਹਸਪਤਾਲ ਪਹੁੰਚ ਗਏ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *