Breaking News
Home / Breaking News / ਸ਼੍ਰੋਮਣੀ ਕਮੇਟੀ ਦੇ 500 ਮੁਲਾਜ਼ਮਾਂ ਦੀਆਂ ਨੌਕਰੀਆਂ ‘ਤੇ ਤਲਵਾਰ

ਸ਼੍ਰੋਮਣੀ ਕਮੇਟੀ ਦੇ 500 ਮੁਲਾਜ਼ਮਾਂ ਦੀਆਂ ਨੌਕਰੀਆਂ ‘ਤੇ ਤਲਵਾਰ

ਫਤਹਿਗੜ੍ਹ ਸਾਹਿਬ, 7 ਮਾਰਚ (ਪੱਤਰ ਪ੍ਰੇਰਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 500 ਮੁਲਾਜ਼ਮਾਂ ਦੀਆਂ ਨੌਕਰੀਆਂ ‘ਤੇ ਤਲਵਾਰ ਲਟਕ ਗਈ ਹੈ। ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਪਿਛਲੇ ਸਮੇਂ ਹੋਈਆਂ ਭਰਤੀਆਂ ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਚਰਚਾ ਕੀਤੀ ਗਈ। ਇਸ ਸਬੰਧੀ ਜਾਂਚ ਰਿਪੋਰਟ ਪੇਸ਼ ਕੀਤੀ ਗਈ ਜਿਸ ਨੂੰ ਜਲਦ ਹੀ ਜਨਤਕ ਕੀਤਾ ਜਾਏਗਾ। ਇਸ ਨਾਲ 500 ਮੁਲਾਜ਼ਮਾਂ ਦੀਆਂ ਨੌਕਰੀਆਂ ਖੁਸ ਸਕਦੀਆਂ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਸੱਦਣ ਦਾ ਫੈਸਲਾ ਕੀਤਾ ਗਿਆ। ਇਸ ਜਾਂਚ ਕਮੇਟੀ ਨੂੰ ਪਿਛਲੇ ਵਰ੍ਹੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੇਲੇ ਹੋਈਆਂ 500 ਤੋਂ ਵੱਧ ਭਰਤੀਆਂ ਦੀ ਜਾਂਚ ਦਾ ਮਾਮਲਾ ਸੌਂਪਿਆ ਗਿਆ ਸੀ। ਇਹ ਭਰਤੀਆਂ ਉਸ ਵੇਲੇ ਵਿਵਾਦ ਦੇ ਘੇਰੇ ਵਿੱਚ ਆਈਆਂ ਸਨ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਵਰ੍ਹੇ ਨਵੰਬਰ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ। ਮੈਂਬਰਾਂ ਵੱਲੋਂ ਇਲਜ਼ਾਮ ਲਾਏ ਗਏ ਸਨ ਕਿ ਭਰਤੀਆਂ ਵਿੱਚ ਨਿਯਮਾਂ ਦੀ ਅਣਦੇਖੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਅਜਿਹੀਆਂ ਭਰਤੀਆਂ ਨੂੰ ਰੱਦ ਵੀ ਕੀਤਾ ਜਾ ਸਕਦਾ ਹੈ।
ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਸੱਦਣ ਦਾ ਫੈਸਲਾ ਕੀਤਾ ਗਿਆ ਹੈ, ਜੋ ਸ੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਸਥਿਤ ਮੁੱਖ ਦਫਤਰ ਤੇਜ਼ਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਪਾਸ ਕੀਤਾ ਜਾਵੇਗਾ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *