Breaking News
Home / Breaking News / ਸ਼ਾਹਕੋਟ ਜ਼ਿਮਨੀ ਚੋਣ

ਸ਼ਾਹਕੋਟ ਜ਼ਿਮਨੀ ਚੋਣ

ਕਾਂਗਰਸੀ ਉਮੀਦਵਾਰ ‘ਤੇ ਕੇਸ ਅਤੇ ਥਾਣੇਦਾਰ ਦੇ ਅਸਤੀਫ਼ੇ ਬਾਰੇ  ਚੋਣ ਕਮਿਸ਼ਨ ਨੇ ਮੰਗੀ ਰਿਪੋਰਟ

ਚੰਡੀਗੜ੍ਹ, 6 ਮਈ (ਪੱਤਰ ਪ੍ਰੇਰਕ) :  ਸ਼ਾਹਕੋਟ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਰੁੱਧ ਨਾਜਾਇਜ਼ ਮਾਈਨਿੰਗ ਦਾ ਕੇਸ ਹੋਣ ਤੇ ਇਸ ਨੂੰ ਦਰਜ ਕਰਨ ਵਾਲੇ ਥਾਣੇਦਾਰ ਦੇ ਅਸਤੀਫਾ ਦੇਣ ਤੇ ਫਿਰ ਵਾਪਸ ਲੈਣ ਤੇ ਫਿਰ ਛੁੱਟੀ ‘ਤੇ ਜਾਣ ਵਾਲੇ ਨਾਟਕੀ ਘਟਨਾਕ੍ਰਮ ਬਾਰੇ ਚੋਣ ਕਮਿਸ਼ਨ ਨੇ ਰਿਟਰਨਿੰਗ ਅਫ਼ਸਰ ਤੋਂ ਰਿਪੋਰਟ ਮੰਗੀ ਹੈ। ਨਾਲ ਹੀ ਅਕਾਲੀ ਦਲ ਵੱਲੋਂ ਬਿਨਾ ਆਗਿਆ ਦੇ ਕੱਢੀ ਗਈ ਰੈਲੀ ਬਾਰੇ ਵੀ ਨੋਟਿਸ ਜਾਰੀ ਕੀਤਾ ਹੈ। ਉੱਧਰ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਨਾਜਾਇਜ਼ ਮਾਈਨਿੰਗ ਦੇ ਮੁਲਜ਼ਮ ਤੇ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਲਾਡੀ ਨੂੰ ਬਚਾਉਣ ਲਈ ਪੁਲਿਸ ‘ਤੇ ਦਬਾਈ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਖਹਿਰਾ ਨੇ ਇਲਜ਼ਾਮ ਲਾਇਆ ਕਿ ਲਾਡੀ ਵਿਰੁੱਧ ਦਰਜ ਕੀਤੀ ਐਫਆਈਆਰ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਜਲੰਧਰ ਦਿਹਾਤੀ ਦੇ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਦੀ ਬਦਲੀ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *