Breaking News
Home / Breaking News / ਰਾਜਾ ਵੜਿੰਗ ਦੀ ਯੂਥ ਕਾਂਗਰਸ ਪ੍ਰਧਾਨ ਵਜੋਂ ਛੁੱਟੀ, ਕੇਸ਼ਵ ਚੰਦ ਯਾਦਵ ਨਵੇਂ ਪ੍ਰਧਾਨ

ਰਾਜਾ ਵੜਿੰਗ ਦੀ ਯੂਥ ਕਾਂਗਰਸ ਪ੍ਰਧਾਨ ਵਜੋਂ ਛੁੱਟੀ, ਕੇਸ਼ਵ ਚੰਦ ਯਾਦਵ ਨਵੇਂ ਪ੍ਰਧਾਨ

ਸਟਾਫ ਰਿਪੋਰਟਰ
============
ਨਵੀਂ ਦਿੱਲੀ, 11 ਮਈ, ਗਿੱਦੜਬਾਹਾ ਤੋਂ ਕਾਂਗਰਸ ਦੇ ਵਿਧਾਇਕ ਅਤੇ ਆਲ ਇੰਡੀਆ ਯੂਥ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾ ਕੇ ਕੇਸ਼ਵ ਚੰਦ ਯਾਦਵ ਨੂੰ ਆਈ. ਵਾਈ. ਸੀ. ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਰਾਹੁਲ ਗਾਂਧੀ ਦੇ ਖਾਸਮ-ਖਾਸ ਮੰਨੇ ਜਾਂਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਾਂ ਇਸ ਤੋਂ ਪਹਿਲਾਂ ਪੰਜਾਬ ਦੀ ਕੈਬਨਿਟ ਵਿਚ ਸ਼ਾਮਲ ਹੋਣ ਵਾਲੇ ਮੰਤਰੀਆਂ ਵਿਚ ਲਿਆ ਜਾ ਰਿਹਾ ਸੀ ਪਰ ਉਨ੍ਹਾਂ ਦੇ ਨਾਂ ‘ਤੇ ਸਹਿਮਤੀ ਨਹੀਂ ਹੋ ਸਕੀ। ਹੁਣ ਵੜਿੰਗ ਨੂੰ ਆਲ ਇੰਡੀਆ ਯੂਥ ਕਾਂਗਰਸ ਦੇ ਅਹੁਦੇ ਤੋਂ ਹਟਾ ਕੇ ਕੇਸ਼ਵ ਚੰਦ ਯਾਦਵ ਨੂੰ ਇਸ ਅਹੁਦੇ ਦੀ ਪ੍ਰਧਾਨਗੀ ਦਿੱਤੀ ਗਈ ਹੈ। ਇਥੇ ਦੱਸ ਦਈਏ ਕਿ ਕੇਸ਼ਵ ਚੰਦ ਯਾਦਵ ਯੂ.ਪੀ. ਨਾਲ ਸੰਬੰਧਤ ਹਨ। ਯਾਦਵ ਇਸ ਤੋਂ ਪਹਿਲਾਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਨਰਲ ਸਕੱਤਰ ਦੇ ਅਹੁਦੇ ‘ਤੇ ਕੰਮ ਕਰ ਰਹੇ ਸਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਯੂਥ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਸੀ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *