Breaking News
Home / Breaking News / ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ  ਪੰਜਾਬ ਸਰਕਾਰ ਤੇ ਲਾਡੀ ਦੀ ਸ਼ਿਕਾਇਤ

ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ  ਪੰਜਾਬ ਸਰਕਾਰ ਤੇ ਲਾਡੀ ਦੀ ਸ਼ਿਕਾਇਤ

ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ  ਪੰਜਾਬ ਸਰਕਾਰ ਤੇ ਲਾਡੀ ਦੀ ਸ਼ਿਕਾਇਤ

ਅੰਮ੍ਰਿਤਪਾਲ ਸਿੰਘ
================
ਨਵੀਂ ਦਿੱਲੀ\ਚੰਡੀਗੜ੍ਹ, 11 ਮਈ : ਅਕਾਲੀ ਦਲ ਨੇ ਕਾਂਗਰਸੀ ਉਮੀਦਵਾਰ ਹਰਦੇਵ ਲਾਡੀ ਦੀ ਸ਼ਿਕਾਇਤ ਭਾਰਤੀ ਚੋਣ ਕਮਿਸ਼ਨ ਕੋਲ ਕੀਤੀ ਹੈ। ਸ਼ੁੱਕਰਵਾਰ ਨੂੰ ਅਕਾਲੀ ਦਲ ਦਾ ਇਕ ਵਫ਼ਦ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਨੂੰ ਮਿਲਿਆ। ਇਸ ਦੌਰਾਨ ਵਫ਼ਦ ਨੇ ਕਾਂਗਰਸੀ ਉਮੀਦਵਾਰ ਲਾਡੀ ਖਿਲਾਫ ਕਾਰਵਾਈ ਕਰਨ ਅਤੇ ਉਸ ਦੀ ਨਾਮਜ਼ਦਗੀਰੱਦ ਕਰਨ ਦੀ ਮੰਗ ਕੀਤੀ। ਅਕਾਲੀ ਦਲ ਮੁਤਾਬਿਕ ਲਾਡੀ ਖਿਲਾਫ ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਐੱਫ. ਆਈ. ਆਰਜ ਦਰਜ ਹੈ ਜਿਸ ਦੀ ਜਾਣਕਾਰੀ ਕਾਂਗਰਸੀ ਉਮੀਦਵਾਰੀ ਲਾਡੀ ਵਲੋਂ ਆਪਣੇ ਨਾਮਜ਼ਦਗੀ ਪੱਤਰ ਨਹੀਂ ਦਿੱਤੀ ਗਈ ਹੈ। ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ‘ਤੇ ਧੱਕੇਸ਼ਾਹੀ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਵੀ ਦੋਸ਼ ਲਗਾਏ ਹਨ। ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਜ਼ਿਮਨੀ ਚੋਣ ਦੌਰਾਨ ਪੈਰਾ-ਮਿਲਟਰੀ ਫੋਰਸ ਦੀ ਤਾਇਨਾਤ, ਚੋਣ ਪ੍ਰਕਿਰਿਆ ਦੀ ਵੀਡੀਓ ਅਤੇ ਚੋਣ ਆਬਜ਼ਰਵਰ ਵੀ ਬਾਹਰੀ ਹਲਕੇ ਦੇ ਨਾਲ-ਨਾਲ ਰਾਤ ਸਮੇਂ ਵੀ ਤਾਇਨਾਤ ਕਰਨ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਕਾਲੀ ਦਲ ਵੱਲੋਂ ਪੰਜਾਬ ਚੋਣ ਕਮਿਸ਼ਨ ਕੋਲ ਵੀ ਹਰਦੇਵ ਸਿੰਘ ਲਾਡੀ ਅਤੇ ਕੈਪਟਨ ਸਰਕਾਰ ਦੀ ਸ਼ਿਕਾਇਤ ਕੀਤੀ ਗਈ ਸੀ।

About admin

Check Also

ਟਰਾਲੇ ‘ਚ ਤੇਜ਼ ਰਫ਼ਤਾਰ ਇਨੋਵਾ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਸੁਖਦਰਸ਼ਨ ਪਰਾਸ਼ਰ =============== ਦੋਰਾਹਾ, 22 ਮਈ : ਦੋਰਾਹਾ ਦੇ ਓਵਰਫਲਾਈ ਬਰਿੱਜ ‘ਤੇ ਵਾਪਰੇ ਇਕ ਭਿਆਨਕ …

Leave a Reply

Your email address will not be published. Required fields are marked *