Breaking News
Home / Breaking News / ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਆਨੰਦਪੁਰ ਸਾਹਿਬ, 21 ਮਈ(ਪੱਤਰ ਪ੍ਰੇਰਕ) : ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ ਅੱਜ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੰਗਰ ਤੇ ਜੀ.ਐੱਸ.ਟੀ. ਲਗਾਉਣਾ ਬਿਲਕੁਲ ਗ਼ਲਤ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸਨੂੰ ਦੇਖਦੇ ਹੋਏ ‘ਭਾਰਤ ਦੇ ਅੱਛੇ ਦਿਨ’ ਆਉਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਨੇ ਕਿਹਾ ਕਿ ਉਹ ਕੌਮ ਦੇ ਹਿੱਤ ‘ਚ ਸਾਰੀਆਂ ਅਹਿਮ ਖਿਆਲੀ ਪਾਰਟੀਆਂ ਨੂੰ ਨਾਲ ਲੈ ਕੇ ਚੱਲਣਗੇ। ਕਰਨਾਟਕ ਦੀ ਸਰਕਾਰ ਲਈ ਕਾਂਗਰਸ ਅਤੇ ਜਨਤਾ ਦਲ (ਐਸ) ਵੱਲੋਂ ਕੀਤਾ ਅਜਿਹਾ ਗਠਜੋੜ ਸਹੀ ਸਮੇਂ ‘ਤੇ ਸਹੀ ਫੈਸਲਾ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *