Breaking News
Home / Breaking News / ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੱਖਰੇ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੱਖਰੇ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ

ਗੁਰਦਿਆਲ ਸਿੰਘ
================
ਅੰਮ੍ਰਿਤਸਰ, 22 ਮਈ: ਸਿੱਖ ਵਿਸ਼ਿਆਂ ‘ਤੇ ਬਣਨ ਵਾਲੀਆਂ ਡਾਕੂਮੈਂਟਰੀ, ਫ਼ੀਚਰ, ਐਨੀਮੇਸ਼ਨ ਫਿਲਮਾਂ ਨੂੰ ਪਾਸ ਕਰਨ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਨੇ 21 ਮੈਂਬਰੀ ਸਿੱਖ ਸੈਂਸਰ ਬੋਰਡ ਸਥਾਪਿਤ ਕਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਇਹ ਫੈਸਲਾ ਫ਼ਿਲਮ ਨਿਰਮਾਤਾਵਾਂ ਵਲੋਂ ਸਿੱਖ ਧਰਮ ਸਬੰਧੀ ਬਣਾਈਆਂ ਜਾ ਰਹੀਆਂ ਫਿਲਮਾਂ ‘ਚ ਪਰਿਵਾਰਕ ਸ਼ਖਸੀਅਤਾਂ ਦੇ ਰੋਲ ਨਿਭਾਉਣ ਕਾਰਨ ਅਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਕਰਕੇ ਪੈਦਾ ਹੁੰਦੇ ਵਾਦ-ਵਿਵਾਦ ਨੂੰ ਮੁੱਖ ਰੱਖਦਿਆਂ ਹੋਇਆਂ ਕੀਤਾ ਗਿਆ ਹੈ ਤਾਂ ਕਿ ਅੱਗੋਂ ਕਿਸੇ ਵੀ ਕਿਸਮ ਦਾ ਕੋਈ ਵੀ ਵਿਵਾਦ ਨਾ ਪੈਦਾ ਹੋਵੇ।
21 ਮੈਂਬਰੀ ਸਿੱਖ ਸੈਂਸਰ ਬੋਰਡ ਸਿੱਖ ਇਤਿਹਾਸ ਸੰਬੰਧੀ ਕਿਸੇ ਵੀ ਫਿਲਮ ‘ਚ ਪੇਸ਼ ਕੀਤੇ ਜਾਣ ਵਾਲੇ ਸਿੱਖ ਇਤਿਹਾਸ ਦੀ ਪੜਤਾਲ ਕਰੇਗਾ। ਅਕਾਲ ਤਖਤ ਸਾਹਿਬ ਨੇ ਹੁਕਮ ਜਾਰੀ ਕੀਤਾ ਹੈ ਕਿ ਸਿੱਖ ਧਰਮ ਨਾਲ ਸੰਬੰਧਿਤ ਕੋਈ ਵੀ ਫਿਲਮ, ਨਾਟਕ ਆਦਿ ਬਣਾਉਣ ਤੋਂ ਪਹਿਲਾਂ ਡਾਇਰੈਕਟਰਾਂ ਲਈ ਅਕਾਲ ਤਖਤ ਸਾਹਿਬ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਜਿਸ ਤੋਂ ਬਾਅਦ ਸੈਂਸਰ ਬੋਰਡ ਵੱਲੋਂ ਹਰੀ ਝੰਡੀ ਮਿਲਣ ‘ਤੇ ਹੀ ਸਿੱਖ ਧਰਮ ਸਬੰਧੀ ਦ੍ਰਿਸ਼ ਫਿਲਮਾਏ ਜਾ ਸਕਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਬੋਰਡ ਦੇ ਕੋਆਰਡੀਨੇਟਰ ਸਿਮਰਜੀਤ ਸਿੰਘ ਮੀਤ ਸਕੱਤਰ ਨੂੰ ਧਰਮ ਪ੍ਰਚਾਰ ਕਮੇਟੀ ਦਾ ਮੈਂਬਰ ਚੁਣਿਆ ਗਿਆ ਹੈ।
ਇਸ ਤੋਂ ਇਲਾਵਾ ਗਿਆਨੀ ਜਸਬੀਰ ਸਿੰਘ ਰੋਡੇ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਰੇਸ਼ਮ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ, ਬਾਬਾ ਨਾਗਰ ਸਿੰਘ ਚੱਬੇਵਾਲ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ, ਪ੍ਰਤਾਪ ਸਿੰਘ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪ੍ਰਿਤਪਾਲ ਸਿੰਘ ਪ੍ਰਧਾਨ ਗੁ: ਦੂਖ ਨਿਵਾਰਣ ਸਾਹਿਬ ਲੁਧਿਆਣਾ, ਬਲਕਾਰ ਸਿੰਘ ਪਟਿਆਲਾ, ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ), ਗਿਆਨੀ ਮਾਨ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਪ੍ਰੋ. ਸਰਬਜੀਤ ਸਿੰਘ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ, ਡਾ. ਸਰਬਜਿੰਦਰ ਸਿੰਘ ਲੁਧਿਆਣਾ, ਡਾ. ਹਰਪਾਲ ਸਿੰਘ ਪੰਨੂ ਤੇ ਸੁਖਦੇਵ ਸਿੰਘ ਭੌਰ, ਡਾ. ਇੰਦਰਜੀਤ ਸਿੰਘ ਗੋਗੋਆਣੀ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਪ੍ਰੋ. ਅਮਰਜੀਤ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਗੁਰਮੀਤ ਸਿੰਘ ਸਿੱਧੂ ਪੰਜਾਬੀ ਯੂਨੀਵਰਸਿਟੀ ਪਟਿਆਲਾ, ਅੰਮ੍ਰਿਤਸਰ, ਭਗਵੰਤ ਸਿੰਘ ਸਿਅਲਕਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਹਰਦੀਪ ਸਿੰਘ ਮੁਹਾਲੀ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਕਿਰਨਜੋਤ ਕੌਰ, ਮੈਂਬਰ ਸ਼੍ਰੋਮਣੀ ਕਮੇਟੀ, ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ, ਦਿੱਲੀ ਕਮੇਟੀ, ਗਿਆਨੀ ਪਰਮਿੰਦਰ ਸਿੰਘ, ਦਮਦਮੀ ਟਕਸਾਲ (ਮਹਿਤਾ) ਆਦਿ ਨੂੰ ਇਸ ਕਮੇਟੀ ‘ਚ ਮੈਂਬਰ ਚੁਣਿਆ ਗਿਆ ਹੈ।।।।।।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *