Breaking News
Home / Breaking News / ਹੰਦਵਾੜਾ ‘ਚ ਮੁਕਾਬਲੇ ਦੌਰਾਨ 2 ਅਤਿਵਾਦੀ ਢੇਰ

ਹੰਦਵਾੜਾ ‘ਚ ਮੁਕਾਬਲੇ ਦੌਰਾਨ 2 ਅਤਿਵਾਦੀ ਢੇਰ

ਪੱਤਰ ਪ੍ਰੇਰਕ
================
ਸ੍ਰੀਨਗਰ, 31 ਮਈ : ਜੰਮੂ ਕਸ਼ਮੀਰ ਦੇ ਹੰਦਵਾੜਾ ‘ਚ ਵੀਰਵਾਰ ਨੂੰ ਸੁਰੱਖਿਆ ਫੌਜਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇੱਥੇ ਉਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਹੰਦਵਾੜਾ ਇਲਾਕੇ ‘ਚ ਸਰਚ ਆਪਰੇਸ਼ਨ ਦੌਰਾਨ ਸੁਰੱਖਿਆ ਫੌਜਾਂ ਨੂੰ ਦੋ ਅੱਤਵਾਦੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਬੁੱਧਵਾਰ ਦੀ ਰਾਤ ਹੰਦਵਾੜਾ ਦੇ ਕਾਜੀਆਬਾਦ ਦੇ ਜੰਗਲਾਂ ‘ਚ ਅੱਤਵਾਦੀਆਂ ਨੇ ਸੁਰੱਖਿਆ ਫੌਜਾਂ ਦੀ ਪੈਟਰੋਲਿੰਗ ਪਾਰਟੀ ‘ਤੇ ਹਮਲਾ ਕੀਤਾ। ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਕਾਰਵਾਈ ‘ਚ ਸੁਰੱਖਿਆ ਫੌਜਾਂ ਨੇ 2 ਅੱਤਵਾਦੀਆਂ ਨੂੰ ਮਾਰ ਸੁੱਟਿਆ। ਸਰਚ ਆਪਰੇਸ਼ਨ ਦੇ ਬਾਅਦ ਦੋਵਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ। ਦੱਸ ਦਈਏ ਕਿ ਸੈਨਾ ਦੀ 32 ਰਾਸ਼ਟਰੀ ਰਾਇਫਲ ਦੀ ਪੈਟਰੋਲਿੰਗ
ਪਾਰਟੀ ਇਲਾਕੇ ਤੋਂ ਗੁਜ਼ਰ ਰਹੀ ਸੀ, ਉਦੋਂ ਅੱਤਵਾਦੀਆਂ ਦੇ ਇਕ ਗਰੁੱਪ ਨੇ ਹਮਲਾ ਕਰ ਦਿੱਤਾ। ਗੋਲੀਆਂ ਵਰ੍ਹਾਈਆਂ ਗਈਆਂ। ਇਸ ‘ਤੇ ਜਵਾਨਾਂ ਨੇ ਮੋਰਚਾ ਸੰਭਾਲਦੇ ਹੋਏ ਜਵਾਬੀ ਕਾਰਵਾਈ ਕੀਤੀ। ਦੋਵਾਂ ਵੱਲੋਂ ਭਾਰੀ ਫਾਇਰਿੰਗ ਹੁੰਦੀ ਰਹੀ। ਸੈਨਾ ਦੇ ਇਕ ਅਧਿਕਾਰੀ ਨੇ ਕਿਹਾ ਕਿ ਇਲਾਕੇ ਨੂੰ ਘੇਰ ਕੇ ਅੱਤਵਾਦੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਸੁਰੱਖਿਆ ਫੌਜਾਂ ਨੇ ਦੋ ਅੱਤਵਾਦੀਆਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਹੈ। ਹੁਣ ਸਰਚ ਆਪਰੇਸ਼ਨ ਜਾਰੀ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *