Breaking News
Home / Delhi / ਰਾਸ਼ਟਰਪਤੀ ਅਹੁਦੇ ਦੀ ਦੌੜ ‘ਚ ਸ਼ਾਮਲ ਹੋਏ ਭਾਜਪਾ ਨੇਤਾ ਮੁਰਲੀ ਮਨੋਹਰ ਜੋਸ਼ੀ

ਰਾਸ਼ਟਰਪਤੀ ਅਹੁਦੇ ਦੀ ਦੌੜ ‘ਚ ਸ਼ਾਮਲ ਹੋਏ ਭਾਜਪਾ ਨੇਤਾ ਮੁਰਲੀ ਮਨੋਹਰ ਜੋਸ਼ੀ

ਨਵੀਂ ਦਿੱਲੀ, 14 ਜੂਨ (ਚ.ਨ.ਸ.) : ਭਾਜਪਾ ਦੇ ਤਜਰਬੇਕਾਰ ਨੇਤਾ ਮੁਰਲੀ ਮਨੋਹਰ ਜੋਸ਼ੀ ਨੇ ਰਾਸ਼ਟਰਪਤੀ ਭਵਨ ਲਈ ਆਪਣਾ ਰਸਤਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਸੂਤਰਾਂ ਨੇ ਦੱਸਿਆ ਕਿ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਜੋਸ਼ੀ ਨੇ ਆਰ.ਐਸ.ਐਸ. ਅਤੇ ਭਾਜਪਾ ਲੀਡਰਸ਼ਿਪ ‘ਚ ਲਾਬਿੰਗ ਸ਼ੁਰੂ ਕਰ ਦਿੱਤੀ ਹੈ। ਦੇਸ਼ ‘ਚ ਰਾਸ਼ਟਰਪਤੀ ਅਹੁਦੇ ਲਈ ਚੋਣ ਅਗਲੇ ਸਾਲ ਹੋਣੀ ਹੈ। ਜਦੋਂ ਮੌਜੂਦਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਕਾਰਜਕਾਲ ਖਤਮ ਹੋਵੇਗਾ। ਪਾਰਚੀ ਦੇ ਸੂਤਰਾਂ ਮੁਤਾਬਕ ਜੋਸ਼ੀ ਨੇ ਹਾਲ ਹੀ ‘ਚ ਇਸ ਸੰਬੰਧ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਦੇ ਨਾਲ ਹੀ ਦੂਜੇ ਸੀਨੀਅਰ ਨੇਤਾਵਾਂ ਨੇ ਵੀ ਮੁਲਾਕਾਤ ਕੀਤੀ ਸੀ। 22 ਮਈ ਨੂੰ ਜੋਸ਼ੀ ਅਤੇ ਪੀ.ਐਮ. ਮੋਦੀ ਦੀ 7 ਆਰ. ਸੀ. ਆਰ ‘ਚ ਮੁਲਾਕਾਤ ਹੋਈ ਸੀ, ਜਿਸ ‘ਚ ਉਨ੍ਹਾਂ ਨੇ ਹੋਰ ਕਈ ਮੁੱਦਿਆਂ ਤੋਂ ਇਲਾਵਾ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੇ ਮਸਲੇ ‘ਤੇ ਵੀ ਚਰਚਾ ਕੀਤੀ। ਸੂਤਰਾਂ ਨੇ ਦੱਸਿਆ ਕਿ ਜੋਸ਼ੀ ਨੇ ਜੂਨ ਦੇ ਪਹਿਲੇ ਹਫਤੇ ‘ਚ ਨਾਗਪੁਰ ‘ਚ ਆਰ. ਐਸ. ਐਸ. ਹੈੱਡਕੁਆਰਟਰ ‘ਚ ਮੋਹਨ ਭਾਗਵਤ ਨਾਲ ਲੰਬੀ ਗੱਲਬਾਤ ਕੀਤੀ ਸੀ। ਇਸ ਤੋਂ ਇਲਾਵਾ ਉਹ 6-7 ਜੂਨ ਨੂੰ ਮੁੰਬਈ ‘ਚ ਆਰ.ਐਸ.ਐਸ. ਦੇ ਦੂਜੇ ਨੇਤਾਵਾਂ ਨਾਲ ਵੀ ਮਿਲੇ ਸਨ।

About admin

Check Also

ਲੋਕ ਸਭਾ ‘ਚ ਤਿੰਨ ਤਲਾਕ ਬਿੱਲ ਪਾਸ

ਨਵੀਂ ਦਿੱਲੀ, 28 ਦਸੰਬਰ (ਚੜ੍ਹਦੀਕਲਾ ਬਿਊਰੋ) : ਤਿੰਨ ਤਲਾਕ ‘ਤੇ ਹੁਣ ਤਕ ਦੇ ਸਾਰੇ ਸੋਧ …

Leave a Reply

Your email address will not be published. Required fields are marked *