Breaking News
Home / India / ਦੇਸ਼ ਦੇ ਵੱਖ-ਵੱਖ ਭਾਗਾਂ ‘ਚ ਯੋਗ ਦਾ ਪਾਠ ਪੜ੍ਹਾਉਣਗੇ ਮੋਦੀ ਤੇ ਉਨ੍ਹਾਂ ਦੇ ਮੰਤਰੀ

ਦੇਸ਼ ਦੇ ਵੱਖ-ਵੱਖ ਭਾਗਾਂ ‘ਚ ਯੋਗ ਦਾ ਪਾਠ ਪੜ੍ਹਾਉਣਗੇ ਮੋਦੀ ਤੇ ਉਨ੍ਹਾਂ ਦੇ ਮੰਤਰੀ

ਨਵੀਂ ਦਿੱਲੀ, 19 ਜੂਨ (ਚ.ਨ.ਸ.) : ਦੂਜੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਉੱਤੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਵਿੱਚ ਯੋਗ ਕਰਨਗੇ ਉੱਥੇ ਹੀ ਉਨ੍ਹਾਂ ਦੀ ਕੈਬਨਿਟ ਦੇ 57 ਮੰਤਰੀ ਵੱਖ-ਥਾਵਾਂ ਉੱਤੇ ਲੋਕਾਂ ਨੂੰ ਯੋਗ ਦਾ ਪਾਠ ਪੜਾਉਣਗੇ। ਮੋਦੀ ਕੈਬਨਿਟ ਦੇ ਮੰਤਰੀ ਜਿਨ੍ਹਾਂ ਵਿੱਚ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਅਰੁਣ ਜੇਤਲੀ, ਰੱਖਿਆ ਮੰਤਰੀ ਮਨੋਹਰ ਪਾਰੀਕਰ, ਮਨੁੱਖੀ ਵਸੀਲਿਆਂ ਬਾਰੇ ਮੰਤਰੀ ਸ੍ਰਮਿਤੀ ਇਰਾਨੀ ਦੇਸ਼ ਦੇ ਵੱਖ ਵੱਖ ਇਲਾਕਿਆਂ ਵਿੱਚ ਯੋਗ ਕਰਨਗੇ। ਯੂ.ਪੀ. ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੀ.ਜੇ.ਪੀ. ਨੇ ਖ਼ਾਸ ਤੌਰ ਉੱਤੇ ਉੱਥੇ ਤਿਆਰੀਆਂ ਕੀਤੀਆਂ ਹਨ। ਯੂ.ਪੀ. ਵਿੱਚ 10 ਮੰਤਰੀ ਵੱਖ ਵੱਖ ਥਾਵਾਂ ਉੱਤੇ ਲੋਕਾਂ ਨਾਲ ਯੋਗ ਕਰਨਗੇ। ਵਿੱਤ ਮੰਤਰੀ ਅਰੁਣ ਜੇਤਲੀ, ਮੁਖ਼ਤਿਆਰ ਅੱਬਾਸ ਨਕਵੀ, ਨਿਰਮਲਾ ਸੀਤਾ ਰਮਨ ,ਮੇਨਕਾ ਗਾਂਧੀ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਦਿੱਲੀ ਵਿੱਚ ਸ਼ਹਿਰੀ ਵਿਕਾਸ ਮੰਤਰੀ ਵੈਂਕਈਆ ਨਾਇਡੂ ,ਬਿਜਲੀ ਮੰਤਰੀ ਪੀਯੂਸ਼ ਗੋਇਲ ਇੰਡੀਆ ਗੇਟ ਉੱਤੇ ਹੋਣ ਵਾਲੇ ਯੋਗ ਸਮਾਗਮ ਵਿੱਚ ਹਿੱਸਾ ਲੈਣਗੇ। ਸੰਯੁਕਤ ਰਾਸ਼ਟਰ ਸੰਘ ਨੇ 2014 ਵਿੱਚ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ। ਪ੍ਰਧਾਨ ਮੰਤਰੀ ਇਸ ਵਾਰ ਚੰਡੀਗੜ੍ਹ ਵਿੱਚ ਯੋਗ ਕਰਨਗੇ। ਪਿਛਲੇ ਸਾਲ ਪ੍ਰਧਾਨ ਮੰਤਰੀ ਨੇ ਦਿੱਲੀ ਦੇ ਇੰਡੀਆ ਗੇਟ ਉੱਤੇ ਕੌਮਾਂਤਰੀ ਯੋਗ ਦਿਵਸ ਮਨਾਇਆ ਸੀ। ਉੱਥੇ ਹੀ ਇਸ ਵਾਰ ਉਹ 21 ਜੂਨ ਨੂੰ ਚੰਡੀਗੜ੍ਹ ਵਿੱਚ ਯੋਗਾ ਕਰਨਗੇ।

About admin

Check Also

ਸਹਿਣਸ਼ੀਲਤਾ ਸਾਡੀ ਪਹਿਚਾਣ ਤੇ ਅਨੇਕਤਾ ਤਾਕਤ: ਪ੍ਰਣਬ ਮੁਖਰਜੀ

ਚੜ੍ਹਦੀਕਲਾ ਬਿਊਰੋ ================ ਨਾਗਪੁਰ, 7 ਜੂਨ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰਾਸ਼ਟਰੀ ਸਵੈਮ ਸੇਵਕ …

Leave a Reply

Your email address will not be published. Required fields are marked *