Friday, March 29, 2024
Google search engine
Homeਪੰਜਾਬਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇੇ ਪੰਜਾਬ ਸਰਕਾਰ ਲਵੇਗੀ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇੇ ਪੰਜਾਬ ਸਰਕਾਰ ਲਵੇਗੀ ਇਹ ਫ਼ੈਸਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਗਰੀਬ ਲੋਕਾਂ ਲਈ ਅਹਿਮ ਫ਼ੈਸਲਾ ਲਿਆ ਹੈ। ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ (Shri Guru Nanak Dev Ji) ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਆਟੇ ਦੀ ਹੋਮ ਡਿਲੀਵਰੀ ਦੀ ਸਕੀਮ ਲਾਗੂ ਕਰਨ ਜਾ ਰਹੀ ਹੈ। ਹੁਣ ਹਰ 1.42 ਕਰੋੜ ਲਾਭਪਾਤਰੀਆਂ ਨੂੰ ਘਰ-ਘਰ ਆਟਾ ਪਹੁੰਚਾਇਆ ਜਾਵੇਗਾ, ਜਿਸ ਦੀ ਸ਼ੁਰੂਆਤ ਜਨਵਰੀ ਮਹੀਨੇ ਕੀਤੀ ਜਾਵੇਗੀ। ਇਸ ਯੋਜਨਾ ‘ਤੇ ਲਗਭਗ 670 ਕਰੋੜ ਰੁਪਏ ਦੀ ਲਾਗਤ ਆਵੇਗੀ। ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਬਣਾਈ ਗਈ ਇਸ ਯੋਜਨਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਰੀ ਝੰਡੀ ਦੇ ਦਿੱਤੀ ਹੈ।

ਇਸ ਸਕੀਮ ਤਹਿਤ ਸਰਕਾਰ ਹਰ ਮਹੀਨੇ 72500 ਮੀਟ੍ਰਿਕ ਟਨ ਰਾਸ਼ਨ ਵੰਡੇਗੀ। ਕੌਮੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਅਕਤੂਬਰ ਤੋਂ ਦਸੰਬਰ ਤੱਕ ਕਣਕ ਦੀ ਵੰਡ ਕੀਤੀ ਗਈ ਹੈ। ਇਸ ਨੂੰ ਲਾਭਪਾਤਰੀਆਂ ਵਿੱਚ ਵੰਡਣਾ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਆਟਾ ਮਿੱਲਾਂ ਦੇ ਗੋਦਾਮਾਂ ਤੋਂ ਕਣਕ ਦੀ ਲਿਫਟਿੰਗ ਕੀਤੀ ਜਾਵੇਗੀ। ਪੀਸਣ ਲਈ ਰਾਸ਼ਨ ਡਿਪੂ ਨੂੰ ਦੇਣਗੇ। ਪੀਸਣ ਤੋਂ ਬਾਅਦ, 5 ਜਾਂ 10 ਕਿਲੋ ਆਟਾ ਪੈਕ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ 3500 ਰਾਸ਼ਨ ਡਿਪੂਆਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਟੈਂਡਰ ਦੇ ਆਧਾਰ ‘ਤੇ ਕੰਪਨੀਆਂ ਨੂੰ ਹਰ ਘਰ ਆਟਾ ਪਹੁੰਚਾਉਣ ਦਾ ਕੰਮ ਸੌਂਪਿਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments