ਪੰਜਾਬ ਵਿਜੀਲੈਂਸ ਬਿਊਰੋ ਨੇ PSPCL ਦੇ ਅਧਿਕਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

0
328

ਪੰਜਾਬ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਦੋਸ਼ੀ ਲਾਈਨਮੈਨ ਨੇ ਖਰਾਬ ਮੀਟਰ ਬਦਲਣ ਅਤੇ ਉਸ ਦੇ ਸ਼ੋਅਰੂਮ ਵਿਚ ਨਵਾਂ ਬਿਜਲੀ ਮੀਟਰ ਲਗਾਉਣ ਬਦਲੇ 30,000 ਰੁਪਏ ਦੀ ਰਿਸ਼ਵਤ ਮੰਗੀ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਕਤ ਲਾਈਨਮੈਨ ਪਹਿਲਾਂ ਹੀ ਇਸ ਕੰਮ ਲਈ 20,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ ਅਤੇ ਬਾਕੀ ਰਕਮ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਲੁਧਿਆਣਾ ਇਕਾਈ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਉਸ ਦੇ ਸ਼ੋਅਰੂਮ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਕੇਸ ਨੂੰ ਕਾਬੂ ਵਿੱਚ ਲਿਆਂਦਾ ਗਿਆ। ਦੋਵਾਂ ਦੋਸ਼ੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

LEAVE A REPLY

Please enter your comment!
Please enter your name here