ਭਲਕੇ MP ਪ੍ਰਨੀਤ ਕੌਰ ਭਾਜਪਾ ‘ਚ ਹੋਣਗੇ ਸ਼ਾਮਲ

0
224

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਪਤਨੀ ਪ੍ਰਨੀਤ ਕੌਰ (Parneet Kaur) ਭਲਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ। ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ ਨੇ ਬੀਤੇ ਦਿਨ ਹੀ ਇਸ ਦਾ ਇਸ਼ਾਰਾ ਕੀਤਾ ਸੀ। ਜਦੋਂ ਉਨ੍ਹਾਂ ਨੂੰ ਲੋਕ ਸਭਾ ਚੋਣ ਲੜਨ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ- ਮੈਂ ਨਹੀਂ, ਮੇਰੀ ਮਾਂ ਪ੍ਰਨੀਤ ਕੌਰ ਪਟਿਆਲਾ ਸੀਟ ਤੋਂ ਲੋਕ ਸਭਾ ਚੋਣ ਲੜੇਗੀ। ਉਹ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।

ਉਨ੍ਹਾਂ ਨੇ ਕਿਹਾ ਸੀ ਕਿ ਸ਼ਾਇਦ ਅਗਲੇ 2-3 ਸਾਲਾਂ ਵਿੱਚ ਮੇਰੀ ਵਾਰੀ ਆਵੇਗੀ। ਉਹ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰ ਰਹੇ ਸਨ। ਉਹ ਪਹਿਲਾਂ ਹੀ ਹਲਕੇ ਵਿੱਚ ਕੰਮ ਕਰ ਰਹੇ ਹਨ। ਉਹ ਚਾਰ ਵਾਰ ਸੰਸਦ ਮੈਂਬਰ ਬਣੇ ਹਨ ਅਤੇ ਅਜੇ ਵੀ ਬਹੁਤ ਸਰਗਰਮ ਹਨ । ਕਾਂਗਰਸ ਨੇ ਉਨ੍ਹਾਂ ਦੇ ਪਿਤਾ ਅਮਰਿੰਦਰ ਸਿੰਘ ਤੋਂ ਮੁੱਖ ਮੰਤਰੀ ਦੀ ਕੁਰਸੀ ਖੋਹ ਲਈ ਸੀ। ਉਨ੍ਹਾਂ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ।

 

LEAVE A REPLY

Please enter your comment!
Please enter your name here