ਮਹਾਵੀਰ ਜਯੰਤੀ ਦੇ ਮੌਕੇ ਅੱਜ ਪੰਜਾਬ ਮੀਟ ਤੇ ਅੰਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਦਿੱਤੇ ਆਦੇਸ਼

0
37

ਪੰਜਾਬ : ਮਹਾਵੀਰ ਜਯੰਤੀ ਅੱਜ ਯਾਨੀ 10 ਅਪ੍ਰੈਲ ਨੂੰ ਦੇਸ਼ ਭਰ ਵਿੱਚ ਸ਼ਰਧਾ ਅਤੇ ਵਿਸ਼ਵਾਸ ਨਾਲ ਮਨਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਭਰ ਵਿੱਚ ਮੀਟ ਅਤੇ ਅੰਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਭਾਰਤੀ ਸਿਵਲ ਰੱਖਿਆ ਕੋਡ, 2023 ਦੀ ਧਾਰਾ 163 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ, ਰਾਜ ਦੇ ਜ਼ਿ ਲ੍ਹਿਆਂ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟਾਂ ਨੇ 10 ਅਪ੍ਰੈਲ ਨੂੰ ਭਗਵਾਨ ਮਹਾਵੀਰ ਜਯੰਤੀ ਦੇ ਦਿਨ ਹਰ ਸ਼ਹਿਰ ਵਿੱਚ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਇਸ ਦੇ ਨਾਲ ਹੀ ਜ਼ਿ ਲ੍ਹਿਆਂ ਵਿੱਚ ਆਂਡਿਆਂ ਦੀਆਂ ਦੁਕਾਨਾਂ, ਹੋਟਲਾਂ, ਢਾਬਿਆਂ, ਰੈਸਟੋਰੈਂਟਾਂ, ਸਟਰੀਟ ਵੈਂਡਰਾਂ ‘ਤੇ ਵੀ ਇਨ੍ਹਾਂ ਦੀ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ। ਕਿਹਾ ਜਾ ਰਿਹਾ ਹੈ ਕਿ ਇਸ ਦਿਨ ਜੈਨ ਧਰਮ ਦੇ ਪੈਰੋਕਾਰ ਵਰਤ ਰੱਖਦੇ ਹਨ, ਸ਼ਾਕਾਹਾਰੀ ਭੋਜਨ ਖਾਂਦੇ ਹਨ, ਅਹਿੰਸਾ, ਸੱਚਾਈ ਅਤੇ ਦੂਜੇ ਧਰਮਾਂ ਪ੍ਰਤੀ ਸਤਿਕਾਰ ਨੂੰ ਉਤਸ਼ਾਹਤ ਕਰਦੇ ਹਨ। ਇਸ ਕਾਰਨ ਜੈਨ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਦੇਖਦੇ ਹੋਏ ਬਾਜ਼ਾਰਾਂ ‘ਚ ਮੀਟ ਅਤੇ ਆਂਡਿਆਂ ਦੀ ਵਿਕਰੀ ‘ਤੇ ਪਾਬੰਦੀ ਹੈ।

LEAVE A REPLY

Please enter your comment!
Please enter your name here