ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ‘ਚ ਇਕ ਵੱਡੀ ਘਟਨਾ ਵਾਪਰੀ ਹੈ। ਜਾਣਕਾਰੀ ਅਨੁਸਾਰ ਸਥਾਨਕ ਨਿਵਾਸੀ ਨੀਲਮ ਰਾਣੀ ਅਰੋੜਾ ਪਤਨੀ ਅਵਤਾਰ ਚੰਦ ਵਾਸੀ ਵਾਰਡ ਨੰਬਰ 8, ਜੋ ਦਿੱਲੀ ਤੋਂ ਆਪਣੀ ਭੈਣ ਨਾਲ ਸ੍ਰੀ ਹਰਿਮੰਦਰ ਸਾਹਿਬ ਗਈ ਸੀ, ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਵਾਰਡ ਨੰਬਰ 8 ਦੇ ਕੌਂਸਲਰ ਅਤੇ ਪਰਿਵਾਰ ਦੇ ਕਰੀਬੀ ਮੈਂਬਰ ਪ੍ਰਿੰਸ ਨਈਅਰ ਨੇ ਦੱਸਿਆ ਕਿ 31 ਮਾਰਚ ਨੂੰ ਨੀਲਮ ਰਾਣੀ ਆਪਣੇ ਰਿਸ਼ਤੇਦਾਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਸ਼ਰਧਾਲੂਆਂ ਨਾਲ ਕਤਾਰ ‘ਚ ਖੜ੍ਹੀ ਸੀ। ਇਸ ਦੌਰਾਨ ਉਸ ਨੂੰ ਅਚਾਨਕ ਦਿਲ ਦਾ ਦੌਰਾ ਪਿਆ। ਸੰਗਤ ਅਤੇ ਸੇਵਾਦਾਰਾਂ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
