ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜ਼ਵਾਨ ਨੂੰ ਗੋਲੀ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ

0
595

ਕਰਤਾਰਪੁਰ : ਸਥਾਨਕ ਰਿਸ਼ੀ ਨਗਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜ਼ਵਾਨ ਨੂੰ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸੁਰਿੰਦਰਪਾਲ ਸਿੰਘ ਧੋਗੜੀ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਮਨੀ (34) ਪੁੱਤਰ ਹਰਿੰਦਰ ਸਿੰਘ ਵਾਸੀ ਰਾਮਗੜ੍ਹੀਆਂ ਮੁਹੱਲਾ, ਕਰਤਾਰਪੁਰ ਹਾਲ ਹੀ ‘ਚ ਰਾਤ ਕਰੀਬ ਡੇਢ ਵਜੇ ਆਪਣੇ ਇਕ ਦੋਸਤ ਨਾਲ ਤਰਨਤਾਰਨ ਤੋਂ ਘਰ ਪਹੁੰਚਿਆ ਸੀ।

ਇਸੇ ਦੌਰਾਨ ਮਨਪ੍ਰੀਤ ਸਿੰਘ ਨੂੰ ਕਿਸੇ ਦਾ ਫੋਨ ਆਇਆ ਤੇ ਉਹ ਮੁੜ ਘਰੋਂ ਬਾਹਰ ਚਲਾ ਗਿਆ। ਕੁਝ ਸਮੇਂ ਬਾਅਦ ਜਦੋਂ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਕਿ ਉਸ ਨੂੰ ਗੋਲੀ ਲੱਗੀ ਹੈ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਨੌਜਵਾਨ ਨੂੰ ਤੁਰੰਤ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ। ਅਪਰੇਸ਼ਨ ਤੋਂ ਬਾਅਦ ਉਹ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ ਪਰ ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਰਮਨਦੀਪ ਵੱਲੋਂ ਜ਼ਖ਼ਮੀ ਮਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਉਸ ਦਾ ਮੋਬਾਈਲ ਫ਼ੋਨ ਕਬਜ਼ੇ ਵਿੱਚ ਲੈ ਕੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਇਸ ਘਟਨਾ ਸਬੰਧੀ ਸਹੀ ਜਾਣਕਾਰੀ ਮਨਪ੍ਰੀਤ ਸਿੰਘ ਦੇ ਹੋਸ਼ ‘ਚ ਆਉਣ ਤੋਂ ਬਾਅਦ ਹੀ ਮਿਲ ਸਕੇਗੀ।

LEAVE A REPLY

Please enter your comment!
Please enter your name here