ਪੰਜਾਬ : ਡਾ. ਬੀ ਆਰ ਅੰਬੇਦਕਰ ਜੀ ਦੇ ਬੁੱਤ ਨਾਲ ਛੇੜਛਾੜ ਹੋਣ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਜੀ ਦੇ ਬੁੱਤ ਦੀ ਭੰਨਤੋੜ ਬੇਹੱਦ ਮੰਦਭਾਗੀ ਘਟਨਾ ਹੈ। ਪਿਛਲੇ ਕੁਝ ਸਾਲਾਂ ਤੋਂ ਭਾਰਤ ਅੰਦਰ ਚੱਲ ਲਈ ਪਿਛਲੇ ਕਈ ਸਾਲਾਂ ਤੋਂ ਘੱਟ ਗਿਣਤੀ ’ਤੇ ਦੱਬੇ ਕੁਚਲੇ ਲੋਕਾਂ ਖਿਲਾਫ਼ ਫਲਾਈ ਜਾਂ ਰਹੀ ਨਫ਼ਰਤ ਦਾ ਨਤੀਜਾ ਹੈ।
ਇਹ ਵੀ ਮੰਦਭਾਗਾ ਹੈ ਕਿ ਕਿਸੇ ਨੇਤਾ ਨੇ ਗ਼ਲਤ ਰੰਗਤ ਦਿੰਦਿਆਂ ਇਸ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ’ਚ ਹੋਈ ਘਟਨਾ ਦੱਸਿਆ ਹੈ। ਜੋ ਸਿੱਖਾਂ ਖਿਲਾਫ਼ ਨਫ਼ਰਤੀ ਪ੍ਰਚਾਰ ਦਾ ਸਬੱਬ ਬਨਾਉਣ ਦਾ ਯਤਨ ਹੈ। ਉਨ੍ਹਾਂ ਕਿਹਾ ਇਸ ਵਿਚ ਸ਼ਰਾਰਤੀ ਅਨਸਰਾਂ ਦਾ ਬਹੁਤ ਵੱਡਾ ਰੋਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ। ਇਹ ਸਾਰਾ ਕੁਝ ਸੋਚ ਦੇ ਧਾਰਨੀ ਲੋਕਾਂ ਵਲੋਂ ਕਰਵਾਇਆ ਕਾਰਾ ਹੈ।
ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਦਰਬਾਰ ਸਾਹਿਬ ਦੇ ਗਲਿਆਰੇ ਵਿਚ ਘਟਨਾ ਦਾ ਵਾਪਰਨਾ, ਜੋ ਗੈਰ ਸਿੱਖ ਲੋਕ ਹਨ ਜੋ ਭਾਰਤ ’ਚ ਵੱਸਦੇ ਹਨ ਭਾਵ ਪੱਛਮੀ ਹਰ ਧਰਮ ਦੇ ਲੋਕ ਹਨ ਉਨ੍ਹਾਂ ਅੰਦਰ ਨਫ਼ਰਤ ਭਰਨ ਦਾ ਯਤਨ ਕੀਤਾ ਗਿਆ ਹੈ, ਜੋ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਪਰ ਸਿੱਖ ਧਰਮ ਅਜਿਹਾ ਧਰਮ ਹੈ ਜੋ ਹਰ ਕਿਸੇ ਨੂੰ ਆਪਣੇ ਕਲਾਵੇ ਵਿਚ ਲੈਂਦਾ ਹੈ। ਉਨ੍ਹਾਂ ਕਿਹਾ ਅੰਮ੍ਰਿਤਸਰ ਦੇ ਅੰਦਰ ਅਜਿਹੀ ਘਟਨਾ ਵਾਪਰੀ ਹੈ ਉਸ ਦੀ ਮੈਂ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ ਅਤੇ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਅਜਿਹੀ ਘਿਨੌਣੀ ਹਰਕਤ ਕਰਨ ਵਾਲੇ ਲੋਕਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਅਤੇ ਬੇਨਾਕਾਬ ਕੀਤਾ ਜਾਵੇ।
