ਅੱਜ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਛੁੱਟੀ ਦਾ ਕੀਤਾ ਗਿਆ ਐਲਾਨ

0
61

ਜਲੰਧਰ : 26 ਜਨਵਰੀ ਨੂੰ ਜਿੱਥੇ ਦੇਸ਼ ਭਰ ‘ਚ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ, ਉਥੇ ਹੀ ਅੰਮ੍ਰਿਤਸਰ ਦੇ ਟਾਊਨ ਹਾਲ ‘ਚ ਇਕ ਨੌਜ਼ਵਾਨ ਵੱਲੋਂ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਕਾਰਨ ਸਮੁੱਚੇ ਦਲਿਤ ਭਾਈਚਾਰੇ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਕਾਰਨ ਪੂਰੇ ਪੰਜਾਬ ‘ਚ ਮਾਹੌਲ ਗਰਮਾ ਗਿਆ ਹੈ ਅਤੇ ਇਸ ਨੂੰ ਲੈ ਕੇ ਰਾਜਨੀਤੀ ਕਾਫੀ ਗਰਮ ਹੋ ਗਈ ਹੈ।

ਇਸੇ ਲਈ ਕੱਲ੍ਹ ਅੰਮ੍ਰਿਤਸਰ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਸੀ। ਭਾਈਚਾਰੇ ਨੇ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਸਬੰਧੀ ਅੱਜ ਜਲੰਧਰ, ਲੁਧਿਆਣਾ, ਮੋਗਾ, ਨਵਾਂਸ਼ਹਿਰ, ਫਗਵਾੜਾ ਅਤੇ ਹੁਸ਼ਿਆਰਪੁਰ ਦੇ ਐੱਸ.ਸੀ. ਸੰਸਥਾਵਾਂ ਦੁਆਰਾ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਕਈ ਸ਼ਹਿਰਾਂ ਦੇ ਬਾਜ਼ਾਰਾਂ ‘ਚ ਲਾਊਡ ਸਪੀਕਰਾਂ ਰਾਹੀਂ ਐਲਾਨ ਕੀਤੇ ਗਏ ਅਤੇ ਬੰਦ ‘ਚ ਵਪਾਰੀ ਭਾਈਚਾਰੇ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਹਾਲਾਂਕਿ, ਐਮਰਜੈਂਸੀ ਸੇਵਾਵਾਂ ਜਿਵੇਂ ਕਿ ਮੈਡੀਕਲ ਸਟੋਰ, ਹਸਪਤਾਲ ਅਤੇ ਪੈਟਰੋਲ ਪੰਪ ਇਸ ਸਮੇਂ ਦੌਰਾਨ ਖੁੱਲ੍ਹੇ ਰਹਿਣਗੇ। ਦਲਿਤ ਭਾਈਚਾਰਾ ਇਸ ਨਿੰਦਣਯੋਗ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਿਹਾ ਹੈ।

LEAVE A REPLY

Please enter your comment!
Please enter your name here