ਕਬੱਡੀ ਖਿਡਾਰੀ ‘ਤੇ ਫਾਇਰਿੰਗ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ

0
245

ਮੋਗਾ : ਮੋਗਾ (Moga) ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਧੂੜਕੋਟ ਰਣਸਿੰਘ ਦੇ ਮਸ਼ਹੂਰ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ (Kabaddi player Harwinder Singh Bindru) ‘ਤੇ ਗੋਲ਼ੀ ਚਲਾਉਣ ਦੇ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਕਬੱਡੀ ਖਿਡਾਰੀ ‘ਤੇ ਗੋਲ਼ੀਆਂ ਚਲਾਉਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ 5 ਫਰਾਰ ਦੋਸ਼ੀਆਂ ਦੀ ਭਾਲ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਕੱਲ੍ਹ ਅਣਪਛਾਤੇ ਵਿਅਕਤੀਆਂ ਨੇ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਨੂੰ ਗੋਲ਼ੀਆਂ ਚਲਾ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ।

LEAVE A REPLY

Please enter your comment!
Please enter your name here