ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ‘ਚ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਹੋਇਆ ਇਹ ਸਮਾਨ

0
250

ਫ਼ਿਰੋਜ਼ਪੁਰ : ਕੇਂਦਰੀ ਜੇਲ੍ਹ ਫ਼ਿਰੋਜ਼ਪੁਰ (Central Jail Ferozepur) ‘ਚ ਤਲਾਸ਼ੀ ਮੁਹਿੰਮ ਦੌਰਾਨ ਲਾਵਾਰਿਸ ਹਾਲਤ ‘ਚ 3 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ ਅਤੇ ਜੇਲ੍ਹ ਦੇ ਬਾਹਰੋਂ ਸ਼ਰਾਰਤੀ ਅਨਸਰਾਂ ਵੱਲੋਂ ਸੁੱਟੇ ਗਏ ਪੈਕਟਾਂ ਵਿੱਚ 2 ਮੋਬਾਈਲ ਫ਼ੋਨ, 4 ਚਾਰਜਰ ਅਤੇ 2 ਹੈੱਡਫ਼ੋਨ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਜੇਲ੍ਹ ਨਿਰਮਲਜੀਤ ਸਿੰਘ ਅਤੇ ਰਿਸ਼ਵਪਾਲ ਗੋਇਲ ਵੱਲੋਂ ਭੇਜੇ ਪੱਤਰਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਨੇ ਪੁਲਿਸ ਨੂੰ ਸੂਚਨਾ ਦਿੰਦੇ ਹੋਏ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਜਦੋਂ ਉਨ੍ਹਾਂ ਚੱਕੀਆਂ ਜਾਦੀਦ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਨੂੰ ਬਾਥਰੂਮ ਦੇ ਅੰਦਰ ਛੁਪੇ ਤਿੰਨ ਟੱਚ ਸਕਰੀਨ ਮੋਬਾਈਲ ਮਿਲੇ।

ਉਨ੍ਹਾਂ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਅਨੁਸਾਰ ਸ਼ਰਾਰਤੀ ਅਨਸਰਾਂ ਨੇ ਸਵੇਰੇ ਟਾਵਰ ਨੰਬਰ 4 ਨੇੜੇ ਜੇਲ੍ਹ ਦੇ ਅੰਦਰ ਦੋ ਪੈਕੇਟ ਸੁੱਟੇ ਅਤੇ ਜਦੋਂ ਉਨ੍ਹਾਂ ਨੂੰ ਖੋਲ੍ਹਿਆ ਗਿਆ ਤਾਂ ਉਸ ‘ਚੋਂ 2 ਮੋਬਾਇਲ ਫੋਨ ਟੱਚ ਸਕ੍ਰੀਨ ਬਿਨਾਂ ਸਿਮ ਕਾਰਡ ਅਤੇ 4 ਚਿੱਟੇ ਰੰਗ ਦੇ ਚਾਰਜਰ ਅਤੇ 2 ਚਿੱਟੇ ਰੰਗ ਦੇ ਹੈੱਡਫੋਨ ਬਰਾਮਦ ਕੀਤੇ ਗਏ। ਜਿਨ੍ਹਾਂ ਨੂੰ ਜੇਲ ਪ੍ਰਸ਼ਾਸਨ ਨੇ ਕਬਜ਼ੇ ‘ਚ ਲੈ ਲਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here