ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਪੰਜਾਬੀ ਗਾਇਕ, ਰਣਜੀਤ ਬਾਵਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

0
82

ਪੰਜਾਬ  : ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ ਅਤੇ ਉਨ੍ਹਾਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹੁਣ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ (Ranjit Bawa) ਤੋਂ ਫਿਰੌਤੀ ਦੀ ਮੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਗਾਇਕ ਦੇ ਪ੍ਰਸ਼ੰਸਕ ਚਿੰਤਤ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਬਾਵਾ ਦੇ ਮੈਨੇਜਰ ਨੇ ਦੱਸਿਆ ਕਿ 13 ਨਵੰਬਰ ਨੂੰ ਗਾਇਕ ਮੋਹਾਲੀ ਸਥਿਤ ਆਪਣੇ ਘਰ ਸੀ।ਇਸ ਦੌਰਾਨ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਬੁਕਿੰਗ ਲਈ ਸ਼ੇਅਰ ਕੀਤੇ ਗਏ ਨੰਬਰ ‘ਤੇ ਧਮਕੀ ਮਿਲੀ। ਇਸ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ ਅਤੇ ਗਾਇਕ ਦੀ ਸੁਰੱਖਿਆ ਵਧਾ ਦਿੱਤੀ।

LEAVE A REPLY

Please enter your comment!
Please enter your name here