ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ, ਹੋਇਆ 103 ਡਿਗਰੀ ਬੁਖ਼ਾਰ

0
74

ਪੰਜਾਬ : ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ 93 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਅਚਾਨਕ ਵਧਣ ਤੋਂ ਬਾਅਦ ਉਨ੍ਹਾਂ ਨੂੰ ਬੁਖ਼ਾਰ ਹੋ ਗਿਆ ਹੈ। ਉਨ੍ਹਾਂ ਨੂੰ ਫ਼ਿਲਹਾਲ 103 ਡਿਗਰੀ ਬੁਖ਼ਾਰ ਹੋ ਗਿਆ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਦੇ ਸਿਰ ‘ਤੇ ਪਾਣੀ ਦੀਆਂ ਪੱਟੀਆਂ ਰੱਖ ਕੇ ਬੁਖ਼ਾਰ ਨੂੰ ਘੱਟ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੀ ਤਬੀਅਤ ਵਿਗੜ ਗਈ ਸੀ।

ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਵੱਧ (176/107) ਗਿਆ ਸੀ। ਹੁਣ ਉਨ੍ਹਾਂ ਨੂੰ ਬੁਖ਼ਾਰ ਹੋ ਗਿਆ। ਉਨ੍ਹਾਂ ਨੇ ਲੋਕਾਂ ਅਤੇ ਕਿਸਾਨਾਂ ਨੂੰ ਵੱਡੀ ਗਿਣਤੀ ‘ਚ ਖਨੌਰੀ ਬਾਰਡਰ ‘ਤੇ ਪਹੁੰਚਣ ਦੀ ਅਪੀਲ ਕੀਤੀ ਸੀ ਤਾਂ ਜੋ ਇਸ ਅੰਦੋਲਨ ਨੂੰ ਹੋਰ ਮਜ਼ਬੂਤ ਕਰਕੇ ਜਿੱ ਤਿਆ ਜਾ ਸਕੇ। ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਕਰੀਬ ਇੱਕ ਸਾਲ ਬਾਅਦ 14 ਫ਼ਰਵਰੀ ਤੋਂ ਮੁੜ ਗੱਲਬਾਤ ਸ਼ੁਰੂ ਹੋ ਗਈ ਹੈ। ਗੱਲਬਾਤ ਦੇ ਦੋ ਪੜਾਅ ਹੋਏ ਹਨ। 22 ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕਿਸਾਨਾਂ ਨੇ ਆਪਣਾ ਪੱਖ ਰੱਖਿਆ। ਕੇਂਦਰ ਸਰਕਾਰ ਨੇ ਆਪਣੇ ਕਿਸਾਨਾਂ ਵੱਲੋਂ ਪੇਸ਼ ਕੀਤੇ ਤੱਥ ਮੰਗੇ ਹਨ ਤਾਂ ਜੋ ਉਹ ਇਸ ਸਬੰਧੀ ਆਪਣੇ ਮਾਹਿਰਾਂ ਦੀ ਸਲਾਹ ਲੈ ਸਕਣ।

ਇਸ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫ਼ੈਸਲਾ ਟਾਲ ਦਿੱਤਾ ਹੈ। ਇਹ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੋਮਵਾਰ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਵੱਲ ਮਾਰਚ ਕਰਨ ਦਾ ਫ਼ੈਸਲਾ 19 ਮਾਰਚ ਤੋਂ ਬਾਅਦ ਲਿਆ ਜਾਵੇਗਾ।

LEAVE A REPLY

Please enter your comment!
Please enter your name here